Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀ. ਐਚ. ਸੀ. ਤ੍ਰਿਪੜੀ 'ਚ 25 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਕੀਤੀ ਸਮਰਪਿਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀ. ਐਚ. ਸੀ. ਤ੍ਰਿਪੜੀ 'ਚ 25 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਕੀਤੀ ਸਮਰਪਿਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀ. ਐਚ. ਸੀ. ਤ੍ਰਿਪੜੀ ‘ਚ 25 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਕੀਤੀ ਸਮਰਪਿਤ
-ਕਿਹਾ, ਮਰੀਜਾਂ ਦੀ ਸਹੂਲਤ ਲਈ ਸੀ. ਐਚ. ਸੀ. ਤ੍ਰਿਪੜੀ ਦਾ ਹੋਵੇਗਾ ਵਿਸਥਾਰ, ਇੱਕ ਮੰਜ਼ਿਲ ਹੋਰ ਬਣੇਗੀ, ਕੰਮ ਜਲਦ ਹੋਵੇਗਾ ਸ਼ੁਰੂ
-ਸਿਹਤ ਸੇਵਾਵਾਂ ‘ਚ ਹੋਰ ਸੁਧਾਰਾਂ ਲਈ ਸਾਰੇ ਸਰਕਾਰੀ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿਖੇ ਮਰੀਜਾਂ ਤੋਂ ਲਈ ਜਾਵੇਗੀ ਫੀਡਬੈਕ
ਪਟਿਆਲਾ, 5 ਦਸੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕਮਿਉਨਿਟੀ ਹੈਲਥ ਸੈਂਟਰ ਤ੍ਰਿਪੜੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲਗਾਈ ਗਈ ਅਤਿਆਧੁਨਿਕ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਸਮਰਪਿਤ ਕੀਤੀ।
ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਤ੍ਰਿਪੜੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਇਸ ਦਾ ਵਿਸਥਾਰ ਕੀਤਾ ਜਾਵੇਗਾ, ਇਸ ਉਪਰ ਇੱਕ ਮੰਜ਼ਿਲ ਹੋਰ ਬਣੇਗੀ, ਲਿਫਟ ਚਾਲੂ ਹੋਵੇਗੀ, ਬਾਥਰੂਮਜ਼ ਦੀ ਮੁਰੰਮਤ ਹੋਵੇਗੀ ਤੇ ਇਸ ਦਾ ਮੂੰਹ ਮੁਹਾਂਦਰਾ ਅਗਲੇ ਦੋ ਮਹੀਨਿਆਂ ਦੇ ਅੰਦਰ-ਅੰਦਰ ਬਦਲ ਦਿੱਤਾ ਜਾਵੇਗਾ ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਤ੍ਰਿਪੜੀ ਸੀ. ਐਚ. ਸੀ. ‘ਚ ਐਕਸਰੇ ਪਹਿਲਾਂ ਹੀ ਕੀਤੇ ਜਾਂਦੇ ਸਨ ਹੁਣ ਇੱਥੇ ਇਲਾਕੇ ਦੇ ਲੋਕਾਂ ਦੀ ਮੰਗ ‘ਤੇ ਅਲਟਰਾਸਾਊਂਡ ਮਸ਼ੀਨ ਵੀ ਚਾਲੂ ਕਰ ਦਿੱਤੀ ਗਈ ਹੈ ਅਤੇ ਇਸ ਹਸਪਤਾਲ ਦੇ ਵਿਸਥਾਰ ਨਾਲ ਇੱਥੇ ਜੱਚਾ-ਬੱਚਾ ਲਈ ਸਿਹਤ ਸੇਵਾਵਾਂ ਤੇ ਹੋਰ ਬਿਹਤਰ ਹੋ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਇਹ ਸੋਚ ਹੈ ਕਿ ਸੂਬਾ ਨਿਵਾਸੀਆਂ ਨੂੰ ਏ ਕਲਾਸ ਸਿਹਤ ਸੇਵਾਵਾਂ ਮਿਲਣ ਜਿਸ ਲਈ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ ।
ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡਾ. ਖੁਸ਼ਦੇਵਾ ਸਿੰਘ ਛਾਤੀ ਰੋਗਾਂ ਤੇ ਟੀ. ਬੀ. ਹਸਪਤਾਲ ਨੂੰ ਵੀ ਨਵੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਐਮਰਜੈਂਸੀ ਤੇ ਆਈ. ਸੀ. ਯੂ. ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ ਖ਼ੁਦ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਮਰੀਜਾਂ ਨੂੰ ਫੋਨ ਕਰਕੇ ਸਿਹਤ ਸੇਵਾਵਾਂ ਬਾਰੇ ਮਰੀਜਾਂ ਦੀ ਫੀਡਬੈਕ ਹਾਸਲ ਕਰ ਰਹੇ ਹਨ ਤੇ ਇਸ ਨਾਲ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਹੋ ਰਹੇ ਹਨ ਅਤੇ ਜ਼ਿਲ੍ਹਾ ਹਸਪਤਾਲਾਂ ਸਮੇਤ ਮੁਹੱਲਾ ਕਲੀਨਿਕਾਂ ਵਿਖੇ ਵੀ ਮਰੀਜਾਂ ਦੀ ਫੀਡਬੈਕ ਲੈਣੀ ਸ਼ੁਰੂ ਕੀਤੀ ਗਈ ਹੈ। ਇਸ ਤੋਂ ਬਿਨ੍ਹਾਂ ਮਰੀਜਾਂ ਦੀ ਸਹੂਲਤ ਲਈ ਮਾਤਾ ਕੌਸ਼ੱਲਿਆ ਹਸਪਤਾਲ, ਰਾਜਿੰਦਰਾ ਹਸਪਤਾਲ ਵਿਖੇ ਪੇਸ਼ੈਂਟ ਫੈਸਿਲੀਟੇਸ਼ਨ ਸੈਂਟਰ ਸ਼ੁਰੂ ਕੀਤੇ ਜਾ ਰਹੇ ਹਨ ।
ਇਸ ਮੌਕੇ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਡਾ. ਅਨਿਲ ਕੁਮਾਰ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਪ੍ਰੀਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ, ਐਸ. ਐਮ. ਓ. ਤ੍ਰਿਪੜੀ ਡਾ. ਮੋਨਿਕਾ ਖਰਬੰਦਾ ਵੇਦ ਕਪੂਰ, ਸੁਰੇਸ਼ ਰਾਏ, ਬਲਾਕ ਪ੍ਰਧਾਨ ਲਲਿਤ ਕੁਮਾਰ, ਚਿੰਟੂ ਨਾਸਰਾ, ਵਰਿੰਦਰ ਆਹੂਜਾ, ਤੇਜਿੰਦਰ ਕੁਮਾਰ, ਹੈਪੀ ਮੁੰਜਾਲ, ਜਗਦੀਸ਼ ਸ਼ੋਰੀ, ਮੋਹਿਤ ਕੁਮਾਰ, ਲਾਲ ਸਿੰਘ, ਮਨਦੀਪ ਸਿੰਘ ਵਿਰਦੀ ਸਮੇਤ ਹੋਰ ਪਤਵੰਤੇ ਮੌਜੂਦ ਸਨ ।

Advertisement
Advertisement
Advertisement
Advertisement
Scroll to Top