Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:09 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ

ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ

ਸੁਰੱਖਿਆ ਬਲਾਂ ਨੇ 12 ਦਹਿਸ਼ਤਗਰਦ ਰਿਹਾਅ ਕੀਤੇ
ਇੰਫਾਲ, 25 ਜੂਨ
ਮਨੀਪੁਰ ਦੇ ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐੱਲ) ਜਥੇਬੰਦੀ ਦੇ 12 ਦਹਿਸ਼ਤਗਰਦਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਇਨ੍ਹਾਂ ਸਾਰਿਆਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਕ ਅਧਿਕਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ 1500 ਦੇ ਕਰੀਬ ਲੋਕਾਂ ਤੇ ਸਥਾਨਕ ਆਗੂਆਂ ਦੇ ਹਜੂਮ ਨੇ ਜਦੋਂ ਸੁਰੱਖਿਆ ਬਲਾਂ ਨੂੰ ਘੇਰਾ ਪਾ ਕੇ ਅੱਗੇ ਵਧਣ ਤੋਂ ਰੋਕਿਆ ਤਾਂ ਸਲਾਮਤੀ ਦਸਤਿਆਂ ਨੇ ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ। ਰੱਖਿਆ ਤਰਜਮਾਨ ਮੁਤਾਬਕ ਫੌਜ ਤੇ ਅਸਾਮ ਰਾਈਫਲਜ਼ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ਨਿੱਚਰਵਾਰ ਰਾਤ ਨੂੰ ਪੂਰਬੀ ਇੰਫਾਲ ਜ਼ਿਲ੍ਹੇ ਦੇ ਇਥਾਮ ਪਿੰਡ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕੇਵਾਈਕੇਐੱਲ ਕੇਡਰ ਦੇ 12 ਕਾਰਕੁਨਾਂ ਨੂੰ ਹਥਿਆਰਾਂ ਤੇ ਹੋਰ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ ਅਖੌਤੀ ਲੈਫਟੀਨੈਂਟ ਕਰਨਲ ਮੋਈਰਾਂਗਥਮ ਤਾਂਬਾ ਉਰਫ਼ ਉੱਤਮ ਵੀ ਸ਼ਾਮਲ ਹੈ। ਤਰਜਮਾਨ ਨੇ ਕਿਹਾ ਕਿ ਉੱਤਮ ਸਾਲ 2015 ਵਿੱਚ 6ਵੀਂ ਡੋਗਰਾ ਬਟਾਲੀਅਨ ਨੂੰ ਘੇਰਾ ਪਾ ਕੇ ਕੀਤੇ ਮੁਕਾਬਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ। ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰਨ ਮਗਰੋਂ ਸੁਰੱਖਿਆ ਬਲ ਮੌਕੇ ਤੋਂ ਬਰਾਮਦ ਹਥਿਆਰਾਂ ਤੇ ਗੋਲੀਸਿੱਕਾ ਲੈ ਕੇ ਉਥੋਂ ਚਲੇ ਗਏ।

Advertisement
Advertisement
Advertisement
Advertisement
Scroll to Top