Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:51 am

+91 90915 01313 , +91 90916 01313

punjabbanni@gmail.com
punjabbani@yahoo.com

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਬੀਂਬੜ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਬੀਂਬੜ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ

ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਿੰਡ ਬੀਂਬੜ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ
ਕਣਕ, ਆਲੂ ਅਤੇ ਮਟਰ ਦੀ ਫ਼ਸਲ ਵਿੱਚ ਖੁਰਾਕੀ ਤੱਤ, ਕੀੜੇ ਅਤੇ ਨਦੀਨ ਪ੍ਰਬੰਧਨ” ਵਿਸ਼ੇ ‘ਤੇ ਕਰਵਾਈ ਗੋਸ਼ਟੀ
ਭਵਾਨੀਗੜ੍ਹ/ਸੰਗਰੂਰ, 2 ਦਸੰਬਰ : ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਪਿੰਡ ਬੀਂਬੜ ਵਿੱਚ “ਕਣਕ, ਆਲੂ ਅਤੇ ਮਟਰ ਦੀ ਫ਼ਸਲ ਵਿੱਚ ਖੁਰਾਕੀ ਤੱਤ, ਕੀਟ ਅਤੇ ਨਦੀਨ ਪ੍ਰਬੰਧਨ” ‘ਤੇ ਕੇਂਦਰਿਤ ਕਿਸਾਨ ਗੋਸ਼ਟੀ ਕਰਵਾਈ ਗਈ । ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਫਾਰਮ ਸਲਾਹਕਾਰ ਸੇਵਾ ਕੇਂਦਰ, ਵੱਲੋਂ ਕਣਕ ਵਿੱਚ ਗੁੱਲੀ ਡੰਡੇ ਦੇ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਸੇਧ ਦਿੱਤੀ । ਉਹਨਾਂ ਨੇ ਕਣਕ ਦੀ ਫ਼ਸਲ ਵਿੱਚ ਬੋਰੌਨ ਤੱਤ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੰਦੇ ਹੋੲ ਕਿਹਾ ਕਿ ਅਜਿਹੇ ਤੱਤ ਬਹੁਤ ਘੱਟ ਮਾਤਰਾ ਵਿੱਚ ਲੋੜੀਂਦੇ ਹਨ । ਉਹਨਾਂ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ ਲਈ 0.5% ਮੈਂਗਨੀਜ਼ ਸਲਫ਼ੇਟ ਦੇ ਚਾਰ ਛਿੜਕਾਅ, ਖਾਸ ਤੌਰ ‘ਤੇ ਹਲਕੀ ਬਣਤਰ ਵਾਲੀਆਂ ਮਿੱਟੀਆਂ ਵਿੱਚ ਕਰਨ ਨੂੰ ਉਜਾਗਰ ਕੀਤਾ । ਇਸ ਤੋਂ ਇਲਾਵਾ, ਕਿਸਾਨਾਂ ਨੇ ਗੁਲਾਬੀ ਸੁੰਡੀ ਦੇ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਪੀਏਯੂ ਦੁਆਰਾ ਸਿਫ਼ਾਰਿਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ । ਮਿੱਟੀ ਪਰੀਖਣ ਦੇ ਨਤੀਜਿਆਂ ਦੇ ਆਧਾਰ ‘ਤੇ ਪਹਿਲੀ ਅਤੇ ਦੂਜੀ ਸਿੰਚਾਈ ਦੌਰਾਨ ਯੂਰੀਆ ਦੀ ਵਰਤੋਂ ਕਰਨ ਦੀ ਸਿਫ਼ਾਰਸ਼ ਕੀਤੀ ਗਈ । ਕਿਸਾਨਾਂ ਨੇ ਨੈਨੋ-ਯੂਰੀਆ ਦੀ ਵਰਤੋਂ ਬਾਰੇ, ਗੰਧਕ ਖਾਦ ਦੀ ਜ਼ਰੂਰਤ, ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਤਰੀਕੇ, ਮੈਂਗਨੀਜ਼ ਅਤੇ ਜ਼ਿੰਕ ਦੀ ਘਾਟ ਦੀ ਪਛਾਣ ਕਰਨ ਅਤੇ ਕਣਕ ਦੇ ਉਤਪਾਦਨ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ ਸਮੇਤ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦਾ ਜਵਾਬ ਬਾਖੂਬੀ ਹੀ ਡਾ. ਅਸ਼ੋਕ ਕੁਮਾਰ ਦੁਆਰਾ ਤਸੱਲੀਬਖਸ਼ ਦਿੱਤਾ ਗਿਆ । ਇਸ ਤੋਂ ਇਲਾਵਾ, ਕਿਸਾਨਾਂ ਨੂੰ ਪੀਏਯੂ ਸਾਹਿਤ ਵੀ ਉੱਪਲਬਧ ਕਰਵਾਇਆ ਗਿਆ। ਕੈਂਪ ਵਿੱਚ ਚੂਰੇ, ਪਸ਼ੂ ਚਾਟ ਅਤੇ ਬਾਈਪਾਸ ਫੈਟ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਗਈ। ਉਹਨਾਂ ਦੱਸਿਆ ਕਿ ਬੀਂਬੜ, ਭੜੋ ਅਤੇ ਨੂਰਪੁਰਾ ਦੇ ਪਿੰਡਾਂ ਵਿੱਚ ਆਲੂ, ਕਣਕ ਅਤੇ ਮਟਰ ਦੀ ਫਸਲ ਦੇ ਖੇਤਾਂ ਦੇ ਨਿਰੀਖਣ ਵਿੱਚ ਕੀੜਿਆਂ ਦੇ ਹਮਲੇ ਜਾਂ ਖੁਰਾਕੀ ਤੱਤਾਂ ਦੀ ਕਮੀ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ।

Advertisement
Advertisement
Advertisement
Advertisement
Scroll to Top