Breaking News ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਨਵੇਂ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ : ਮੋਦੀਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ, ਵਾਹਿਗੁਰੂ ਦਾ ਜਾਪ ਕਰਦੇ ਹੋਏ ਵੀਲ੍ਹ ਚੇਅਰ `ਤੇ ਬੈਠ ਕੇ ਨਿਭਾਅ ਰਹੇ ਸੇਵਾਸੁਖਬੀਰ ਬਾਦਲ ਧਾਰਮਕ ਸਜ਼ਾ ਭੁਗਤਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤਔਰਤਾਂ ਹਰ ਖੇਤਰ ਵਿੱਚ ਮਾਰ ਸਕਦੀਆਂ ਹਨ ਮੱਲਾਂ : ਡਾਕਟਰ ਬਲਜੀਤ ਕੌਰਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ

ਦੁਆਰਾ: Punjab Bani ਪ੍ਰਕਾਸ਼ਿਤ :Monday, 02 December, 2024, 06:20 PM

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ
ਜੀ. ਐਸ. ਟੀ. ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼
ਚੰਡੀਗੜ੍ਹ, 2 ਦਸੰਬਰ : ਵਸਤੂਆਂ ਅਤੇ ਸੇਵਾਵਾਂ ਕਰ (ਜੀ. ਐੱਸ. ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਵੱਖ-ਵੱਖ ਟੈਕਸਾਂ ਨੂੰ ਜੀ. ਐਸ. ਟੀ. ਵਿੱਚ ਸ਼ਾਮਲ ਕਰਨ ਨਾਲ ਸੂਬਿਆਂ ਨੂੰ ਹੋ ਰਹੇ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ । ਇਹ ਸਿਫਾਰਿਸ਼ ਅੱਜ ਮੁਆਵਜ਼ਾ ਸੈੱਸ ਬਾਰੇ ਮੰਤਰੀਆਂ ਦੇ ਸਮੂਹ (ਜੀ. ਓ. ਐਮ.) ਦੀ ਮੀਟਿੰਗ ਦੌਰਾਨ ਕੀਤੀ ਗਈ, ਜਿਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵਸਤੂਆਂ ਅਤੇ ਸੇਵਾਵਾਂ (ਰਾਜਾਂ ਨੂੰ ਮੁਆਵਜ਼ਾ) ਐਕਟ 2017 ਦੇ ਅਨੁਸਾਰ ਜੀ. ਐਸ. ਟੀ. ਕੌਂਸਲ ਕੋਲ ਮੁਆਵਜ਼ੇ ਦੀ ਮਿਆਦ ਨੂੰ ਪੰਜ ਸਾਲਾਂ ਤੋਂ ਅੱਗੇ ਵਧਾਉਣ ਦੀ ਸਿਫ਼ਾਰਸ਼ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਨਾਜ ‘ਤੇ ਖਰੀਦ ਟੈਕਸ ਨੂੰ ਜੀ. ਐਸ. ਟੀ. ਵਿੱਚ ਸ਼ਾਮਲ ਕਰਨ ਕਾਰਨ ਪੰਜਾਬ ਨੂੰ ਦਰਪੇਸ਼ ਮਹੱਤਵਪੂਰਨ ਅਤੇ ਸਥਾਈ ਮਾਲੀਏ ਦੇ ਨੁਕਸਾਨ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਇਹ ਟੈਕਸ ਜੀ. ਐਸ. ਟੀ. ਪ੍ਰਣਾਲੀ ਲਾਗੂ ਹੋਣ ਤੋਂ ਪਹਿਲਾਂ ਸੂਬੇ ਦੇ ਮਾਲੀਏ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਊਂਦਾ ਸੀ । ਵਿੱਤ ਮੰਤਰੀ ਚੀਮਾ ਨੇ ਅੱਗੇ ਦੱਸਿਆ ਕਿ ਵੈਲਿਊ ਐਡਿਡ ਟੈਕਸ (ਵੈਟ) ਪ੍ਰਣਾਲੀ ਅਧੀਨ ਵਸਤਾਂ ‘ਤੇ ਟੈਕਸ ਦੀ ਦਰ ਜੀਐਸਟੀ ਅਧੀਨ ਲਾਗੂ ਦਰਾਂ ਨਾਲੋਂ ਕਾਫ਼ੀ ਜ਼ਿਆਦਾ ਸੀ । ਉਨ੍ਹਾਂ ਕਿਹਾ ਕਿ ਇਸ ਵੱਡੇ ਫਰਕ ਕਾਰਨ ਸੂਬੇ ਨੂੰ ਮਾਲੀਏ ਦਾ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਵਿੱਤੀ ਚੁਣੌਤੀਆਂ ਨਾਲ ਨਜਿੱਠਣ ਅਤੇ ਪੰਜਾਬ ਵਰਗੇ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣਾ ਜ਼ਰੂਰੀ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਇਹ ਸਿਫਾਰਿਸ਼ ਉਨ੍ਹਾਂ ਕਈ ਰਾਜਾਂ ਦੀਆਂ ਵਿਆਪਕ ਚਿੰਤਾਵਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਨੂੰ ਜੀਐਸਟੀ ਲਾਗੂ ਕਰਨ ਕਾਰਨ ਪੰਜਾਬ ਵਾਂਗ ਮਾਲੀਆ ਨੁਕਸਾਨ ਹੋਇਆ ਹੈ । ਉਨ੍ਹਾਂ ਦੀ ਸਿਫ਼ਾਰਿਸ਼ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਰਾਜਾਂ ਨੂੰ ਉਨ੍ਹਾਂ ਨੂੰ ਲੱਗੇ ਵਿੱਤੀ ਝਟਕਿਆਂ ਲਈ ਢੁਕਵੇਂ ਰੂਪ ਵਿੱਚ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਨਾਗਰਿਕਾਂ ਲਈ ਜ਼ਰੂਰੀ ਸੇਵਾਵਾਂ ਅਤੇ ਵਿਕਾਸ ਪਹਿਲਕਦਮੀਆਂ ਪ੍ਰਦਾਨ ਕਰਨਾ ਜਾਰੀ ਰੱਖ ਸਕਣ। ਜੀ. ਐਸ. ਟੀ. ਮੁਆਵਜ਼ਾ ਸੈੱਸ ਪ੍ਰਣਾਲੀ ਦੇ ਵਿਸਤਾਰ ਲਈ ਵਿੱਤ ਮੰਤਰੀ ਦੀ ਜ਼ੋਰਦਾਰ ਵਕਾਲਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਵਿੱਤੀ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਨੂੰ ਵੀ ਦਰਸਾਉਂਦੀ ਹੈ ।



Scroll to Top