Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ

ਜੁਰਮਾਨਾ ਐਡਜਸਟ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਜੇ. ਈ. ਵਿਜਿਲੈਂਸ ਬਿਊਰੋ ਵਲੋਂ ਕਾਬੂ
ਦੋਸ਼ੀ ਜੇ. ਈ. ਨੇ ਪਹਿਲਾਂ ਵੀ 10,000 ਰੁਪਏ ਦੀ ਲਈ ਸੀ ਰਿਸ਼ਵਤ
ਨਾਭਾ, ਪਟਿਆਲਾ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਦਫ਼ਤਰ ਨਾਭਾ, ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ, ਜੂਨੀਅਰ ਇੰਜੀਨੀਅਰ (ਜੇ. ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ. ਈ. ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ. ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top