Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਕੀਤਾ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐੱਸਬੀਐੱਸ ਨਗਰ ਜਿ਼ਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ । ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ । ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top