Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:54 am

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਮੰਡੌਰ ਦੇ ਸਕੂਲ ਆਫ਼ ਐਮੀਨੈਸ ਵਜੋਂ ਚੁਣੇ ਗਏ ਸਕੂਲ ਦਾ ਦੌਰਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਮੰਡੌਰ ਦੇ ਸਕੂਲ ਆਫ਼ ਐਮੀਨੈਸ ਵਜੋਂ ਚੁਣੇ ਗਏ ਸਕੂਲ ਦਾ ਦੌਰਾ

ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਲਈ ਸਕੂਲ ਆਫ਼ ਐਮੀਨੈਸ ਨਿਭਾਉਣਗੇ ਅਹਿਮ ਰੋਲ : ਡਾ. ਬਲਬੀਰ ਸਿੰਘ
-ਸਕੂਲ ਆਫ਼ ਐਮੀਨੈਸ ‘ਚ ਵਿਦਿਆਰਥੀਆਂ ਨੂੰ ਨੌਕਰੀ ਦੇਣ ਦੇ ਕਾਬਲ ਬਣਾਇਆ ਜਾਵੇਗਾ : ਕੈਬਨਿਟ ਮੰਤਰੀ
ਨਾਭਾ/ਪਟਿਆਲਾ, 25 ਜੂਨ:
ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਮਿਆਰ ਕੌਮਾਂਤਰੀ ਪੱਧਰ ਦਾ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਪੈਂਦੇ ਪਿੰਡ ਮੰਡੌਰ ਦੇ ਸਕੂਲ ਦੀ ਚੋਣ ਸਕੂਲ ਆਫ਼ ਐਮੀਨੈਸ ਵਜੋਂ ਹੋਈ ਹੈ। ਜਿਸ ਦਾ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੂਲ ਆਫ਼ ਐਮੀਨੈਸ ਵਿੱਚ ਵਿਦਿਆਰਥੀਆਂ ਦੇ ਰੁਝਾਨ ਮੁਤਾਬਕ ਉਨ੍ਹਾਂ ਨੂੰ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਪਸੰਦ ਦੇ ਖੇਤਰ ‘ਚ ਆਪਣਾ ਕੈਰੀਅਰ ਬਣ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਕਾਰੋਬਾਰੀ ਉੱਦਮੀ ਬਣਾਉਣ ਵਿੱਚ ਸਕੂਲ ਆਫ਼ ਐਮੀਨੈਸ ਅਹਿਮ ਰੋਲ ਨਿਭਾਉਣਗੇ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਨੌਕਰੀ ਲੈਣ ਨੂੰ ਟੀਚਾ ਬਣਾਇਆ ਗਿਆ ਹੈ ਪਰ ਇਸ ਨਵੀਂ ਪਹਿਲ ਕਦਮੀ ਨਾਲ ਇਥੋ ਨਿਕਲੇ ਵਿਦਿਆਰਥੀ ਆਪਣਾ ਕਾਰੋਬਾਰ ਸ਼ੁਰੂ ਕਰਕੇ ਨੌਕਰੀ ਦੇਣ ਦੇ ਕਾਬਲ ਬਣਨਗੇ। ਉਨ੍ਹਾਂ ਕਿਹਾ ਕਿ ਪਿੰਡ ਮੰਡੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੰਡੌਰ ਵਿਖੇ ਮੈਡੀਕਲ, ਨਾਨ ਮੈਡੀਕਲ, ਕਾਮਰਸ, ਆਰਟਸ, ਵੋਕੇਸ਼ਨਲ ਸਮੇਤ ਆਧੁਨਿਕ ਲੈਬਜ਼ ਬਣਾਈਆਂ ਜਾਣੀਆਂ ਹਨ। ਇਸ ਦੇ ਨਾਲ ਹੀ ਖਿਡਾਰੀਆਂ ਲਈ 400 ਮੀਟਰ ਦੇ ਟਰੈਕ, ਸਵਿਮਿੰਗ ਪੂਲ, ਇੰਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ ਅਤੇ ਟਰਾਂਸਪੋਰਟ ਦਾ ਵੀ ਵੱਖਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪਿੰਡਾਂ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਾਪਤ ਹੋਵੇਗੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਸਮੇਤ ਗ੍ਰਾਮ ਪੰਚਾਇਤ ਮੰਡੌਰ ਅਤੇ ਪਿੰਡ ਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top