Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:33 am

+91 90915 01313 , +91 90916 01313

punjabbanni@gmail.com
punjabbani@yahoo.com

ਨਵੇਂ ਮੁੱਖ ਮੰਤਰੀ ਬਾਰੇ ਫ਼ੈਸਲਾ ਭਾਜਪਾ ਕਰੇਗੀ : ਸ਼ਿੰਦੇ

ਨਵੇਂ ਮੁੱਖ ਮੰਤਰੀ ਬਾਰੇ ਫ਼ੈਸਲਾ ਭਾਜਪਾ ਕਰੇਗੀ : ਸ਼ਿੰਦੇ

ਨਵੇਂ ਮੁੱਖ ਮੰਤਰੀ ਬਾਰੇ ਫ਼ੈਸਲਾ ਭਾਜਪਾ ਕਰੇਗੀ : ਸ਼ਿੰਦੇ
ਮੁੰਬਈ : ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸਿ਼ੰਦੇ ਨੇ ਆਖਿਆ ਹੈ ਕਿ ਸੂਬੇ ਦੇ ਨਵੇਂ ਮੁੱਖ ਮੰਤਰੀ ਬਾਰੇ ਫ਼ੈਸਲਾ ਭਾਜਪਾ ਹੀ ਕਰੇਗੀ ਅਤੇ ਉਹ ਇਸ ਦਾ ਪੂਰਾ ਸਮਰਥਨ ਕਰਨਗੇ । ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਨੂੰ ਲੈ ਕੇ ਮਹਾਯੁਤੀ ਦੇ ਭਾਈਵਾਲਾਂ ’ਚ ਕੋਈ ਮਤਭੇਦ ਨਹੀਂ ਹੈ। ਸਤਾਰਾ ਜਿ਼ਲ੍ਹੇ ਦੇ ਆਪਣੇ ਜੱਦੀ ਪਿੰਡ ਦਾਰੇ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿ਼ੰਦੇ ਨੇ ਕਿਹਾ ਕਿ ਸਰਕਾਰ ਬਣਾਉਣ ਬਾਰੇ ਗੱਲਬਾਤ ਚੱਲ ਰਹੀ ਹੈ ਅਤੇ ਸਾਰੇ ਫੈਸਲੇ ਮਹਾਯੁਤੀ ਦੇ ਤਿੰਨੋਂ ਭਾਈਵਾਲ ਸਿ਼ਵ ਸੈਨਾ, ਭਾਜਪਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਵੱਲੋਂ ਸਹਿਮਤੀ ਨਾਲ ਲਏ ਜਾਣਗੇ । ਸਿ਼ੰਦੇ ਨੇ ਕਿਹਾ ਕਿ ਉਹ ਲੜੀਵਾਰ ਪਿੰਡਾਂ ਦਾ ਦੌਰਾ ਕਰਦੇ ਹਨ ਅਤੇ ਉਨ੍ਹਾਂ ਦੇ ਦੌਰੇ ਨੂੰ ਲੈ ਕੇ ਕੋਈ ਭੁਲੇਖਾ ਨਹੀਂ ਹੋਣਾ ਚਾਹੀਦਾ ਕਿਉਂਕਿ ਉਨ੍ਹਾਂ ਨੇ ਪਿਛਲੇ ਹਫਤੇ ਹੀ ਮੁੱਖ ਮੰਤਰੀ ਦੇ ਅਹੁਦੇ ਬਾਰੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਸੀ । ਸਿ਼ਵ ਸੈਨਾ ਨੇਤਾ ਸ਼ੁੱਕਰਵਾਰ ਨੂੰ ਆਪਣੇ ਜੱਦੀ ਪਿੰਡ ਆ ਗਏ ਸਨ । ਕਿਆਸ ਲਾਏ ਜਾ ਰਹੇ ਸਨ ਕਿ ਸ਼ਿੰਦੇ ਨਵੀਂ ਸਰਕਾਰ ਦੇ ਗਠਨ ਤੋਂ ਖ਼ੁਸ਼ ਨਹੀਂ ਹਨ ਪਰ ਉਨ੍ਹਾਂ ਦੇ ਸਹਿਯੋਗੀ ਨੇ ਕਿਹਾ ਸੀ ਕਿ ਉਹ ਬਿਮਾਰ ਹਨ ਅਤੇ ਐਤਵਾਰ ਸ਼ਾਮ ਨੂੰ ਮੁੰਬਈ ਪਰਤਣਗੇ।ਪੱਤਰਕਾਰਾਂ ਵੱਲੋਂ ਉਨ੍ਹਾਂ ਦੀ ਸਿਹਤ ਬਾਰੇ ਪੁੱਛੇ ਜਾਣ ’ਤੇ ਸ਼ਿਵ ਸੈਨਾ ਆਗੂ ਨੇ ਕਿਹਾ ਕਿ ਉਹ ਹੁਣ ਠੀਕ ਹਨ ਆਰਾਮ ਕਰਨ ਲਈ ਆਪਣੇ ਜੱਦੀ ਪਿੰਡ ਆਏ ਹਨ । ਆਪਣੇ ਪੁੱਤਰ ਅਤੇ ਲੋਕ ਸਭਾ ਮੈਂਬਰ ਸ੍ਰੀਕਾਂਤ ਸਿ਼ੰਦੇ ਦੇ ਉਪ ਮੁੱਖ ਮੰਤਰੀ ਬਣਨ ਦੇ ਕਿਆਸ ਬਾਰੇ ਸ਼ਿੰਦੇ ਨੇ ਕਿਹਾ ਕਿ ਇਸ ਬਾਰੇ ਗੱਲਬਾਤ ਚੱਲ ਰਹੀ ਹੈ । ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਦਿੱਲੀ ਵਿੱਚ (ਕੇਂਦਰੀ ਮੰਤਰੀ) ਅਮਿਤ ਸ਼ਾਹ ਨਾਲ ਮੀਟਿੰਗ ਹੋਈ ਸੀ। ਹੁਣ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਸਰਕਾਰ ਦੇ ਗਠਨ ਦੀਆਂ ਬਾਰੀਕੀਆਂ ’ਤੇ ਚਰਚਾ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top