Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

9 ਮੈਂਬਰੀ ਬ੍ਰਿਕਸ ਮੁਲਕ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਖਿਲਾਫ਼ 100 ਫ਼ੀਸਦੀ ਟੈਕਸ ਲਾਇਆ ਜਾਵੇਗਾ : ਟਰੰਪ

9 ਮੈਂਬਰੀ ਬ੍ਰਿਕਸ ਮੁਲਕ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਖਿਲਾਫ਼ 100 ਫ਼ੀਸਦੀ ਟੈਕਸ ਲਾਇਆ ਜਾਵੇਗਾ : ਟਰੰਪ

9 ਮੈਂਬਰੀ ਬ੍ਰਿਕਸ ਮੁਲਕ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਨ੍ਹਾਂ ਖਿਲਾਫ਼ 100 ਫ਼ੀਸਦੀ ਟੈਕਸ ਲਾਇਆ ਜਾਵੇਗਾ : ਟਰੰਪ
ਵੈਸਟ ਪਾਮ ਬੀਚ (ਫਲੋਰਿਡਾ) : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ 9 ਮੈਂਬਰੀ ਬ੍ਰਿਕਸ ਮੁਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਅਮਰੀਕੀ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ 100 ਫ਼ੀਸਦੀ ਟੈਕਸ ਲਾਇਆ ਜਾਵੇਗਾ । ਬ੍ਰਿਕਸ ਮੁਲਕਾਂ ’ਚ ਭਾਰਤ ਸਮੇਤ ਬ੍ਰਾਜ਼ੀਲ, ਰੂਸ, ਚੀਨ, ਦੱਖਣੀ ਅਫ਼ਰੀਕਾ, ਮਿਸਰ, ਇਥੋਪੀਆ, ਇਰਾਨ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਤੁਰਕੀ, ਅਜ਼ਰਬਾਇਜਾਨ ਤੇ ਮਲੇਸ਼ੀਆ ਨੇ ਮੈਂਬਰ ਬਣਨ ਲਈ ਦਰਖਾਸਤ ਦਿੱਤੀ ਹੈ ਅਤੇ ਕਈ ਹੋਰ ਮੁਲਕਾਂ ਨੇ ਵੀ ਬ੍ਰਿਕਸ ’ਚ ਸ਼ਾਮਲ ਹੋਣ ਲਈ ਆਪਣੀ ਦਿਲਚਸਪੀ ਦਿਖਾਈ ਹੈ।ਅਮਰੀਕੀ ਡਾਲਰ ਆਲਮੀ ਕਾਰੋਬਾਰ ’ਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਕਰੰਸੀ ਹੈ ਅਤੇ ਉਸ ਨੇ ਪਿਛਲੀਆਂ ਚੁਣੌਤੀਆਂ ਦਾ ਡਟ ਕੇ ਟਾਕਰਾ ਕੀਤਾ ਹੈ ਪਰ ਬ੍ਰਿਕਸ ਅਤੇ ਹੋਰ ਵਿਕਾਸਸ਼ੀਲ ਮੁਲਕਾਂ ਨੇ ਕਿਹਾ ਹੈ ਕਿ ਉਹ ਆਲਮੀ ਵਿੱਤੀ ਪ੍ਰਣਾਲੀ ’ਚ ਅਮਰੀਕਾ ਦੇ ਦਬਦਬੇ ਤੋਂ ਤੰਗ ਆ ਚੁੱਕੇ ਹਨ । ਕੌਮਾਂਤਰੀ ਮੁਦਰਾ ਫੰਡ ਮੁਤਾਬਕ ਦੁਨੀਆ ਦੇ ਵਿਦੇਸ਼ੀ ਮੁਦਰਾ ਭੰਡਾਰ ’ਚ ਡਾਲਰ ਦੀ ਪ੍ਰਤੀਨਿਧਤਾ ਕਰੀਬ 58 ਫ਼ੀਸਦੀ ਹੈ ਅਤੇ ਤੇਲ ਵਰਗੀਆਂ ਅਹਿਮ ਵਸਤਾਂ ਦੀ ਵੇਚ-ਵੱਟ ਡਾਲਰ ’ਚ ਹੀ ਹੁੰਦੀ ਹੈ । ਟਰੁੱਥ ਸੋਸ਼ਲ ਪੋਸਟ ’ਚ ਟਰੰਪ ਨੇ ਕਿਹਾ ਕਿ ਅਸੀਂ ਇਨ੍ਹਾਂ ਮੁਲਕਾਂ ਤੋਂ ਵਚਨਬੱਧਤਾ ਚਾਹੁੰਦੇ ਹਾਂ ਕਿ ਉਹ ਨਾ ਤਾਂ ਨਵੀਂ ਬ੍ਰਿਕਸ ਕਰੰਸੀ ਲਿਆਉਣਗੇ ਅਤੇ ਨਾ ਹੀ ਅਮਰੀਕੀ ਡਾਲਰ ਦੀ ਥਾਂ ’ਤੇ ਹੋਰ ਕਰੰਸੀ ਨੂੰ ਹਮਾਇਤ ਦੇਣਗੇ, ਜੇ ਉਨ੍ਹਾਂ ਅਮਰੀਕੀ ਕਰੰਸੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ’ਤੇ 100 ਫ਼ੀਸਦੀ ਦਰਾਮਦ ਟੈਕਸ ਲਾਇਆ ਜਾਵੇਗਾ ।
ਜ਼ਿਕਰਯੋਗ ਹੈ ਕਿ ਅਕਤੂਬਰ ’ਚ ਬ੍ਰਿਕਸ ਮੁਲਕਾਂ ਦੇ ਸਿਖਰ ਸੰਮੇਲਨ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅਮਰੀਕਾ ’ਤੇ ਡਾਲਰ ਨੂੰ ‘ਹਥਿਆਰ’ ਬਣਾ ਕੇ ਵਰਤਣ ਦਾ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਹ ਉਸ ਦੀ ਵੱਡੀ ਭੁੱਲ ਹੈ । ਪੂਤਿਨ ਨੇ ਕਿਹਾ ਸੀ ਕਿ ਜੇ ਅਮਰੀਕਾ ਵਪਾਰ ਅਤੇ ਹੋਰ ਕੰਮਾਂ ’ਚ ਅੜਿੱਕੇ ਡਾਹੇਗਾ ਤਾਂ ਮੁਲਕਾਂ ਨੂੰ ਬਦਲ ਲੱਭਣ ਲਈ ਮਜਬੂਰ ਹੋਣਾ ਪਵੇਗਾ । ਖਾਸ ਤੌਰ ’ਤੇ ਰੂਸ ਨੇ ਨਵੀਂ ਅਦਾਇਗੀ ਪ੍ਰਣਾਲੀ ਬਣਾਉਣ ਲਈ ਦਬਾਅ ਬਣਾਇਆ ਹੋਇਆ ਹੈ ਤਾਂ ਜੋ ਪੱਛਮੀ ਮੁਲਕਾਂ ਵੱਲੋਂ ਲਾਗੂ ਪਾਬੰਦੀਆਂ ਤੋਂ ਬਚਿਆ ਜਾ ਸਕੇ । ਉਂਜ ਡਾਲਰ ਨੂੰ ਨੇੜ ਭਵਿੱਖ ’ਚ ਕੋਈ ਖ਼ਤਰਾ ਨਹੀਂ ਹੈ ਅਤੇ ਹੋਰ ਕਰੰਸੀਆਂ ’ਤੇ ਉਸ ਦਾ ਦਬਦਬਾ ਬਰਕਰਾਰ ਰਹੇਗਾ । ਟਰੰਪ ਵੱਲੋਂ ਟੈਕਸ ਲਗਾਉਣ ਦੀ ਧਮਕੀ ਉਸ ਸਮੇਂ ਆਈ ਹੈ ਜਦੋਂ ਉਨ੍ਹਾਂ ਗ਼ੈਰ ਕਾਨੂੰਨੀ ਪਰਵਾਸੀਆਂ ਅਤੇ ਨਸ਼ੇ ਅਮਰੀਕਾ ’ਚ ਦਾਖ਼ਲ ਹੋਣ ਤੋਂ ਰੋਕਣ ਦੇ ਇਰਾਦੇ ਨਾਲ ਮੈਕਸਿਕੋ ਅਤੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ’ਤੇ 25 ਫ਼ੀਸਦ ਅਤੇ ਚੀਨ ਦੀਆਂ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਗਾਉਣ ਦੀ ਧਮਕੀ ਦਿੱਤੀ ਹੈ । ਮੈਕਸਿਕੋ ਦੀ ਰਾਸ਼ਟਰਪਤੀ ਕਲੌਡੀਆ ਸ਼ੀਨਬਾਮ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਸਲੇ ’ਤੇ ਟਰੰਪ ਨਾਲ ਗੱਲਬਾਤ ਕੀਤੀ ਹੈ ਪਰ ਉਨ੍ਹਾਂ ਨੂੰ ਟੈਕਸ ’ਚ ਛੋਟ ਦਾ ਕੋਈ ਭਰੋਸਾ ਨਹੀਂ ਮਿਲਿਆ ਹੈ ।

Advertisement
Advertisement
Advertisement
Advertisement
Scroll to Top