Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:38 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ ਆਮ ਆਦਮੀ ਪਾਰਟੀ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ । ਇਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਦਿੱਲੀ ਵਿੱਚ ਕੋਈ ਗੱਠਜੋੜ ਨਹੀਂ ਹੋਵੇਗਾ । ਜਿ਼ਕਰਯੋਗ ਹੈ ਕਿ ਮੌਜੂਦਾ ਵਰ੍ਹੇ ਹੋਈਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ’ਚ ਸ਼ਾਮਲ ਸੀ ਅਤੇ ਦਿੱਲੀ ਵਿੱਚ ਉਸ ਨੇ ਕਾਂਗਰਸ ਨਾਲ ਗੱਠਜੋੜ ਕੀਤਾ ਸੀ । ਹਾਲਾਂਕਿ ਗੱਠਜੋੜ ਕੋਈ ਵੀ ਸੀਟ ਨਹੀਂ ਜਿੱਤ ਸਕਿਆ ਸੀ । ਉਸ ਸਮੇਂ ਵੀ ‘ਆਪ’ ਨੇ ਕਿਹਾ ਸੀ ਕਿ ਕਾਂਗਰਸ ਨਾਲ ਗੱਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਹੈ । ਪਾਰਟੀ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗੱਠਜੋੜ ਦੀ ਕੋਈ ਲੋੜ ਨਹੀਂ ਹੈ । ਅਸੀਂ ਦਿੱਲੀ ਦੇ ਲੋਕਾਂ ਦੀ ਮਦਦ ਨਾਲ ਚੋਣਾਂ ਲੜਾਂਗੇ ਅਤੇ ਜਿੱਤਾਂਗੇ । ਦਿੱਲੀ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਜਾਂ ਉਸ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ । ‘ਆਪ’ ਨੇ 21 ਨਵੰਬਰ ਨੂੰ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ ।

Advertisement
Advertisement
Advertisement
Advertisement
Scroll to Top