Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:42 am

+91 90915 01313 , +91 90916 01313

punjabbanni@gmail.com
punjabbani@yahoo.com

ਪਿਛਲੇ 35 ਦਿਨਾਂ ’ਚ ਮੇਰੇ ’ਤੇ ਤਿੰਨ ਹਮਲੇ ਹੋਏ : ਕੇਜਰੀਵਾਲ

ਪਿਛਲੇ 35 ਦਿਨਾਂ ’ਚ ਮੇਰੇ ’ਤੇ ਤਿੰਨ ਹਮਲੇ ਹੋਏ : ਕੇਜਰੀਵਾਲ

ਪਿਛਲੇ 35 ਦਿਨਾਂ ’ਚ ਮੇਰੇ ’ਤੇ ਤਿੰਨ ਹਮਲੇ ਹੋਏ : ਕੇਜਰੀਵਾਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦਿੱਲੀ ’ਚ ਵਿਗੜਦੀ ਅਮਨ-ਕਾਨੂੰਨ ਦੀ ਹਾਲਤ ਲਈ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ’ਤੇ ਪਿਛਲੇ 35 ਦਿਨਾਂ ’ਚ ਤਿੰਨ ਹਮਲੇ ਹੋਏ ਹਨ । ਉਨ੍ਹਾਂ ’ਤੇ ਸ਼ਨੀਵਾਰ ਨੂੰ ਪੈਦਲ ਯਾਤਰਾ ਦੌਰਾਨ ਇਕ ਨੌਜਵਾਨ ਵਲੋਂ ਤਰਲ ਪਦਰਾਥ ਸੁੱਟਿਆ ਗਿਆ ਸੀ । ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਮੇਰੇ ’ਤੇ ਸੁੱਟਿਆ ਗਿਆ ਤਰਲ ਪਦਾਰਥ ਹਾਨੀਕਾਰਕ ਨਹੀਂ ਸੀ ਪਰ ਇਹ ਖ਼ਤਰਨਾਕ ਹੋ ਸਕਦਾ ਸੀ । ਅਮਿਤ ਸ਼ਾਹ ਅਤੇ ਭਾਜਪਾ ਨੇ ਮੇਰੇ ’ਤੇ ਹਮਲਾ ਕਰਵਾਇਆ ਅਤੇ ਮੇਰੇ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਹੈ । ਸਾਬਕਾ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਦੋਸ਼ ਲਾਇਆ ਕਿ ਉਹ ਇਹ ਸੁਨੇਹਾ ਦੇ ਰਹੇ ਹਨ ਕਿ ਧਮਕੀਆਂ ਦੇਣ ਵਾਲੇ ਨੂੰ ਨਹੀਂ ਸਗੋਂ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ । ਉਨ੍ਹਾਂ ‘ਆਪ’ ਵਿਧਾਇਕ ਨਰੇਸ਼ ਬਾਲਿਆਨ ਦੀ ਗ੍ਰਿਫ਼ਤਾਰੀ ਦੀ ਆਲੋਚਨਾ ਕਰਦਿਆਂ ਗ੍ਰਹਿ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਜੇ ਹੌਸਲਾ ਹੈ ਤਾਂ ਉਹ ਦਿੱਲੀ ਨੂੰ ਡਰਾਉਣ ਵਾਲੇ ਗੈਂਗਸਟਰਾਂ, ਕਾਤਲਾਂ, ਜਬਰ-ਜਨਾਹ ਕਰਨ ਵਾਲਿਆਂ ਅਤੇ ਫਿਰੌਤੀ ਵਸੂਲਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਦਿਖਾਉਣ ।

Advertisement
Advertisement
Advertisement
Advertisement
Scroll to Top