ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਤਿੰਨ ਵਿਧਾਇਕਾਂ ਨੂੰ ਚੁਕਾਈ ਸਹੁੰ
ਦੁਆਰਾ: Punjab Bani ਪ੍ਰਕਾਸ਼ਿਤ :Monday, 02 December, 2024, 12:23 PM
ਵਿਧਾਨ ਸਭਾ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਤਿੰਨ ਵਿਧਾਇਕਾਂ ਨੂੰ ਚੁਕਾਈ ਸਹੁੰ
– ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਹੀਂ ਰਹੇ ਮੌਜੂਦ
ਚੰਡੀਗੜ੍ਹ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਨਵੰਬਰ ਮਹੀਨੇ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ।ਜਾਬ ਦੀਆਂ ਵਿਧਾਨ ਸਭਾ ਸੀਟਾਂ ਦੀਆਂ ਉਪ ਚੋਣਾਂ ’ਤੇ ਚੁਣੇ ਹੋਏ 3 ਵਿਧਾਇਕਾਂ ਵਲੋਂ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ ਗਈ । ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਹੁੰ ਚੁਕਵਾਈ । ਦੱਸ ਦਈਏ ਕਿ ਇਸ ਸਮਾਗਮ ਵਿਚ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਸਹੁੰ ਚੁੱਕਣ ਨਹੀਂ ਪੁੱਜੇ। ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ ।