ਖੇਤੀਬਾੜੀ ਵਿਭਾਗ ਨੇ ਖਾਦ ਵਿਕਰੇਤਾਵਾਂ ਦੇ ਰਿਕਾਰਡ ਦੀ ਕੀਤੀ ਚੈਕਿੰਗ
ਖੇਤੀਬਾੜੀ ਵਿਭਾਗ ਨੇ ਖਾਦ ਵਿਕਰੇਤਾਵਾਂ ਦੇ ਰਿਕਾਰਡ ਦੀ ਕੀਤੀ ਚੈਕਿੰਗ
-ਖਾਦ ਦੇ ਸਟਾਕ ਦਾ ਰਿਕਾਰਡ ਤੇ ਕੀਮਤ ਸਟਾਕ ਬੋਰਡ ਦੇ ਰੋਜ਼ਾਨਾ ਲਗਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 3 ਦਸੰਬਰ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ । ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਰੇਟ ਤੋਂ ਜ਼ਿਆਦਾ ਯੂਰੀਆ ਖਾਦ ਦਿੰਦਾ ਹੈ ਅਤੇ ਯੂਰੀਆ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਨੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਜੋ ਖਾਦ ਦੀ ਮਾਤਰਾ ਉਪਲਬੱਧ ਹੈ, ਉਸ ਨੂੰ ਰੋਜ਼ਾਨਾ ਸਟਾਕ ਬੋਰਡ ਵਿੱਚ ਸਮੇਤ ਕੀਮਤ ਭਰ ਕੇ ਦੁਕਾਨ ਅੱਗੇ ਡਿਸਪਲੇ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਸੰਪਰਕ ਕੀਤਾ ਜਾ ਸਕਦਾ ਹੈ ।