Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 8ਵੇਂ ਦਿਨ ਵਿਚ ਦਾਖਲ

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 8ਵੇਂ ਦਿਨ ਵਿਚ ਦਾਖਲ

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 8ਵੇਂ ਦਿਨ ਵਿਚ ਦਾਖਲ
ਪਟਿਆਲਾ : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ ਅਠਵਾਂ ਦਿਨ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ । ਕਿਸਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਮਰਨ ਵਰਤ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਮਜੋਰ ਹੋਣੀ ਸ਼ੁਰੂ ਹੋ ਗਈ ਹੈ । ਕਿਸਾਨਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਸ਼ੁਗਰ, ਬਲੱਡ ਪ੍ਰੈਸ਼ਰ ਉੱਚ ਪੱਧਰ ’ਤੇ ਪਹੁੰਚ ਗਿਆ ਹੈ । ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਵੱਲੋਂ ਡੱਲੇਵਾਲ ਦਾ ਚੈੱਕਅਪ ਕੀਤਾ ਗਿਆ ਹੈ । ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਦਾ ਅੱਠ ਕਿਲੋ ਭਾਰ ਘੱਟ ਗਿਆ ਹੈ । ਡਾਕਟਰਾਂ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਘੱਟ ਵੱਧ ਰਿਹਾ ਹੈ ਅਤੇ ਸ਼ੂਗਰ ਪੱਧਰ ਘਟਨਾ ਵੱਧਣਾ ਵੀ ਕਾਫੀ ਚਿੰਤਾਜਨਕ ਹੈ । ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਈ ਵੱਡੇ ਖੁਲਾਸੇ ਕੀਤੇ । ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਬਚਾਉਣ ਲਈ ਅਸੀਂ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਦੇ ਲਈ ਤਿਆਰ ਹਾਂ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕਿਸਾਨਾਂ ਨੂੰ ਕੋਈ ਉਮੀਦ ਨਹੀਂ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੋਸਤੀ ਅਡਾਨੀ ਨਾਲ ਹੈ ਅਤੇ ਉਹ ਕਿਸਾਨਾਂ ਬਾਰੇ ਨਹੀਂ ਸੋਚ ਸਕਦੇ। ਜੇਕਰ ਪੀਐੱਮ ਮੋਦੀ ਕਿਸਾਨਾਂ ਦੇ ਬਾਰੇ ਸੋਚਦੇ ਤਾਂ ਕਿਸਾਨਾਂ ਨੂੰ ਬਾਰਡਰਾਂ ’ਤੇ ਬੈਠਣ ਦੀ ਲੋੜ ਨਾ ਹੁੰਦੀ । ਉਨ੍ਹਾਂ ਨੇ ਅੱਗੇ ਕਿਹਾ ਕਿ ਕਿਸਾਨ ਆਪਣੀ ਲਰਾਈ ਦੇ ਲਈ ਮਰਨ ਤੋਂ ਨਹੀਂ ਡਰਦੇ ਹਨ । ਆਪਣੇ ਬੱਚਿਆਂ ਦੀ ਜਾਨ ਦੀ ਆਹੂਤੀ ਕਿਸਾਨ ਨਹੀਂ ਦੇਣਗੇ । ਕਿਸਾਨ ਆਪਣੀ ਫਸਲਾਂ ਦੀ ਲੜਾਈ ਜਾਰੀ ਰੱਖਣਗੇ ।

Advertisement
Advertisement
Advertisement
Advertisement
Scroll to Top