Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:55 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਆਉਣ ਦੀ ਸੂਰਤ 'ਚ ਬਚਾਅ ਲਈ ਬਣਾਈ ਰਣਨੀਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਆਉਣ ਦੀ ਸੂਰਤ 'ਚ ਬਚਾਅ ਲਈ ਬਣਾਈ ਰਣਨੀਤੀ ਦਾ ਜਾਇਜ਼ਾ

ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਤੇ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ-ਸਾਕਸ਼ੀ ਸਾਹਨੀ
-ਮਾਨਸੂਨ ਸੀਜਨ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ
ਪਟਿਆਲਾ, 26 ਜੂਨ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਹਾੜਾਂ ਅਤੇ ਘੱਗਰ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਬਰਸਾਤ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੈਦਾ ਹੋਣ ਵਾਲੀ ਕਿਸੇ ਵੀ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦਾ ਹੜ੍ਹ ਕੰਟਰੋਲ ਰੂਮ 0175-2350550 ਦਿਨ-ਰਾਤ ਕਾਰਜਸ਼ੀਲ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਅਤੇ ਜ਼ਿਲ੍ਹੇ ਅੰਦਰ ਬਰਸਾਤਾਂ ਕਰਕੇ ਪੈਦਾ ਹੋਣ ਵਾਲੀ ਹੜ੍ਹਾਂ ਵਰਗੀ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਸਾਕਸ਼ੀ ਸਾਹਨੀ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਸਬੰਧਤ ਡੀ.ਐਸ.ਪੀਜ਼ ਨਾਲ ਤਾਲਮੇਲ ਕਰਕੇ ਸਮੁੱਚੇ ਪ੍ਰਬੰਧਾਂ ‘ਤੇ ਨਿਗਰਾਨੀ ਰੱਖੀ ਜਾਵੇ ਅਤੇ ਸੰਵੇਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ ਜਾਵੇ। ਜਦਕਿ ਬਰਸਾਤਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ, ਕਿਉਂਕਿ ਹੜ੍ਹਾਂ ਕਰਕੇ ਨਾਗਰਿਕਾਂ ਦਾ ਕਿਸੇ ਵੀ ਤਰ੍ਹਾਂ ਦਾ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਣ ਦਿੱਤਾ ਜਾ ਸਕਦਾ।
ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ ‘ਤੇ ਵੀ ਚਰਚਾ ਕੀਤੀ।
ਇਸ ਤੋਂ ਇਲਾਵਾ ਪੁਲੀਆਂ, ਕਲਵਰਟ, ਸਾਈਫ਼ਨ, ਨਾਲਿਆਂ ਤੇ ਛੱਪੜਾਂ ਆਦਿ ਦੀ ਸਾਫ਼ ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਸੜਕਾਂ ਦਾ ਰੋਡ ਮੈਪ, ਕੀਤੇ ਜਾਣ ਵਾਲੇ ਬਚਾਅ ਕਾਰਜਾਂ, ਹੜ੍ਹ ਦੀ ਸਥਿਤੀ ‘ਚ ਨਾਗਰਿਕਾਂ ਤੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖੇ ਜਾਣ ਤੇ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧਾਂ, ਜੇ.ਸੀ.ਬੀਜ਼ ਤੇ ਰੇਤ ਦੇ ਥੈਲਿਆਂ, ਸ਼ੈਲਟਰ ਹੋਮਜ, ਹੜ੍ਹ ਦੀ ਸਥਿਤੀ ‘ਚ ਖਾਣ-ਪੀਣ ਦਾ ਪ੍ਰਬੰਧ, ਮੈਡੀਕਲ ਟੀਮਾਂ ਨੂੰ ਤਿਆਰ ਤੇ ਦਵਾਈਆਂ ਆਦਿ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ ਤੇ ਨਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ-1873 ਦੇ ਸੈਕਸ਼ਨ 70 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਇਸ ਲਈ ਕਾਰਜ਼ਕਾਰੀ ਇੰਜੀਨੀਅਰ ਜਲ ਨਿਕਾਸ ਵੱਲੋਂ ਕੁਦਰਤੀ ਵਹਾਅ ਨੂੰ ਰੋਕਣ ‘ਤੇ ਨਜ਼ਰ ਰੱਖੀ ਜਾਵੇ।
ਮੀਟਿੰਗ ‘ਚ ਏ.ਡੀ.ਸੀ (ਜ) ਜਗਜੀਤ ਸਿੰਘ, ਵੀਡੀਓ ਕਾਨਫਰੰਸਿੰਗ ਰਾਹੀਂ ਐਸ.ਡੀ.ਐਮਜ਼ ਚਰਨਜੀਤ ਸਿੰਘ, ਤਰਸੇਮ ਚੰਦ, ਕਿਰਪਾਲਵੀਰ ਸਿੰਘ, ਪਰਲੀਨ ਕੌਰ ਕਾਲੇਕਾ ਤੇ ਨਵਦੀਪ ਕੁਮਾਰ ਸਮੇਤ ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਜਿੰਦਰ ਘਈ, ਡੀ.ਆਰ.ਓ. ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ ਤੇ ਮਨਪ੍ਰੀਤ ਸਿੰਘ ਦੂਆ, ਐਕਸੀਐਨ ਮੰਡੀ ਬੋਰਡ ਅੰਮ੍ਰਿਤਪਾਲ ਸਿੰਘ, ਐਸ.ਡੀ.ਓ. ਡਰੇਨੇਜ ਨਿਸ਼ਾਂਤ ਗਰਗ, ਸਦਰ ਕਾਨੂਗੋ ਵਿਨੋਦ ਮਹਿਤਾ ਤੇ ਐਫ.ਆਰ.ਸੀ. ਲਾਲ ਸਿੰਘ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top