Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:26 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਗਵਤ ਦੇ ਆਬਾਦੀ ਬਾਰੇ ਬਿਆਨ ਨੂੰ ਭਾਜਪਾ ਨੇ ਸਲਾਹਿਆ

ਭਾਗਵਤ ਦੇ ਆਬਾਦੀ ਬਾਰੇ ਬਿਆਨ ਨੂੰ ਭਾਜਪਾ ਨੇ ਸਲਾਹਿਆ

ਭਾਗਵਤ ਦੇ ਆਬਾਦੀ ਬਾਰੇ ਬਿਆਨ ਨੂੰ ਭਾਜਪਾ ਨੇ ਸਲਾਹਿਆ
ਨਵੀਂ ਦਿੱਲੀ : ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੇ ਮੁਖੀ ਮੋਹਨ ਭਾਗਵਤ ਵੱਲੋਂ ਭਾਰਤ ਵਿੱਚ ਘਟ ਰਹੀ ਜਣਨ ਦਰ ’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਜਿੱਥੇ ਭਾਜਪਾ ਆਗੂਆਂ ਨੇ ਉਨ੍ਹਾਂ ਦੇ ਬਿਆਨ ਦਾ ਸਵਾਗਤ ਕੀਤਾ, ਉੱਥੇ ਹੀ ਵਿਰੋਧੀ ਧਿਰ ਨੇ ਸਵਾਲ ਕੀਤਾ ਕਿ ਜੇਕਰ ਆਬਾਦੀ ਵਧਦੀ ਹੈ ਤਾਂ ਉਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਰੋਤ ਕਿੱਥੋਂ ਆਉਣਗੇ । ਉਨ੍ਹਾਂ ਕਿਹਾ ਕਿ ਅਨਾਜ ਦੀਆਂ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਅਤੇ ਸਰਕਾਰ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਸਫ਼ਲ ਰਹੀ ਹੈ । ਮੋਹਨ ਭਾਗਵਤ ਦੇ ਬਿਆਨ ਬਾਰੇ ਗੱਲ ਕਰਨ ’ਤੇ ਭਾਜਪਾ ਆਗੂ ਮਨੋਜ ਤਿਵਾੜੀ ਨੇ ਕਿਹਾ ਕਿ ਉਹ ਕੌਮੀ ਹਿੱਤ ਵਿੱਚ ਹਨ। ਤਿਵਾੜੀ ਨੇ ਸੰਸਦ ਦੇ ਬਾਹਰ ਪੀ. ਟੀ. ਆਈ. ਨਾਲ ਗੱਲਬਾਤ ਦੌਰਾਨ ਕਿਹਾ ਕਿ ਆਰ. ਐੱਸ. ਐੱਸ. ਇਕ ਦੇਸ਼ਭਗਤ ਸੰਸਥਾ ਹੈ । ਜੇ ਮੋਹਨ ਭਾਗਵਤ ਜੀ ਨੇ ਕੁਝ ਕਿਹਾ ਹੈ ਤਾਂ ਇਹ ਜ਼ਰੂਰ ਕੌਮੀ ਹਿੱਤ ਵਿੱਚ ਹੋਵੇਗਾ, ਇਸ ਵਾਸਤੇ ਇਸ ਦਾ ਸਕਾਰਾਤਮਕ ਢੰਗ ਨਾਲ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ । ਮੇਰਠ ਤੋਂ ਭਾਜਪਾ ਦੇ ਸੰਸਦ ਮੈਂਬਰ ਅਰੁਨ ਗੋਵਿਲ ਨੇ ਵੀ ਇਹੀ ਸ਼ਬਦ ਕਹੇ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰ ਕੌਮੀ ਹਿੱਤ ਵਿੱਚ ਹਨ। ਉਹ ਇਕ ਸਿਆਣੇ ਵਿਅਕਤੀ ਹਨ, ਜੇ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ ਤਾਂ ਇਹ ਦੇਸ਼ ਦੇ ਹਿੱਤ ਵਿੱਚ ਹੈ ਅਤੇ ਇਹ ਠੀਕ ਹੀ ਹੋਵੇਗਾ । ਹਾਲਾਂਕਿ ਵਿਰੋਧੀ ਧਿਰ ਦੇ ਆਗੂਆਂ ਨੇ ਭਾਗਵਤ ਦੀ ਟਿੱਪਣੀ ਨੂੰ ਲੈ ਕੇ ਸਵਾਲ ਉਠਾਏ। ਕਟਿਹਾਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਤਾਰਿਕ ਅਨਵਰ ਨੇ ਕਿਹਾ ਕਿ ਭਾਗਵਤ ਦੀ ਟਿੱਪਣੀ ਆਬਾਦੀ ਦੇ ਮੁੱਦੇ ’ਤੇ ਭਾਜਪਾ ਆਗੂਆਂ ਦੀਆਂ ਗੱਲਾਂ ਤੋਂ ਉਲਟ ਹੈ । ਉਨ੍ਹਾਂ ਕਿਹਾ ਕਿ ਉਹ (ਭਾਗਵਤ) ਜੋ ਕਹਿ ਰਹੇ ਹਨ ਉਹ ਆਪਾ ਵਿਰੋਧੀ ਹੈ ਕਿਉਂਕਿ ਭਾਜਪਾ ਆਗੂ ਕਹਿ ਰਹੇ ਹਨ ਕਿ ਆਬਾਦੀ ਨੂੰ ਕੰਟਰੋਲ ਕਰਨਾ ਚਾਹੀਦਾ ਹੈ । ਉਨ੍ਹਾਂ ਨੂੰ ਇਨ੍ਹਾਂ ਮਤਭੇਦਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਸਰਕਾਰ ਨੂੰ ਆਬਾਦੀ ਬਾਰੇ ਨੀਤੀ ਲਿਆਉਣੀ ਚਾਹੀਦੀ ਹੈ । ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਦੇ ਸੰਸਦ ਮੈਂਬਰ ਚੰਦਰਸ਼ੇਖਰ ਨੇ ਸਵਾਲ ਕੀਤਾ ਕਿ ਵਧੀ ਹੋਈ ਆਬਾਦੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਸਰੋਤ ਕਿੱਥੋਂ ਆਉਣਗੇ ।

Advertisement
Advertisement
Advertisement
Advertisement
Scroll to Top