Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:59 pm

+91 90915 01313 , +91 90916 01313

punjabbanni@gmail.com
punjabbani@yahoo.com

ਅਕਾਲ ਤਖ਼ਤ ਸਾਹਿਬ ਦੇ ਫੈਸਲੇ ਵਿਰੁੱਧ 4 ਦਸੰਬਰ ਨੂੰ ਪੰਥਕ ਧਿਰਾਂ ਵਲੋਂ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਜਾਵੇਗਾ : ਭਾਈ ਮੋਹਕਮ ਸਿੰਘ

ਅਕਾਲ ਤਖ਼ਤ ਸਾਹਿਬ ਦੇ ਫੈਸਲੇ ਵਿਰੁੱਧ 4 ਦਸੰਬਰ ਨੂੰ ਪੰਥਕ ਧਿਰਾਂ ਵਲੋਂ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਜਾਵੇਗਾ : ਭਾਈ ਮੋਹਕਮ ਸਿੰਘ

ਅਕਾਲ ਤਖ਼ਤ ਸਾਹਿਬ ਦੇ ਫੈਸਲੇ ਵਿਰੁੱਧ 4 ਦਸੰਬਰ ਨੂੰ ਪੰਥਕ ਧਿਰਾਂ ਵਲੋਂ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ ਜਾਵੇਗਾ : ਭਾਈ ਮੋਹਕਮ ਸਿੰਘ
ਅਕਾਲ ਤਖ਼ਤ ਸਾਹਿਬ ਤੋਂ ਚਿਰਾਂ ਤੋਂ ਉਡੀਕੇ ਜਾ ਰਹੇ ਫ਼ੈਸਲੇ ਸੰਬੰਧੀ ਅੱਜ ਸਿੱਖ ਕੌਮ ਨੂੰ ਨਿਰਾਸ਼ ਹੋ ਕੇ ਘਰਾਂ ਨੂੰ ਪਰਤਣਾ ਪਿਆ
ਚੰਡੀਗੜ੍ਹ : ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਤੇ ਪੰਥਕ ਆਗੂ ਭਾਈ ਮੋਹਕਮ ਸਿੰਘ , ਯੂਨਾਈਟਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਸੰਤ ਚਰਨਜੀਤ ਸਿੰਘ ਜੱਸੋਵਾਲ ਭਾਈ ਸਤਨਾਮ ਸਿੰਘ ਮਨਾਵਾਂ ਅਤੇ ਜਤਿੰਦਰ ਸਿੰਘ ਈਸੜੂ ਨੇ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ 2 ਦਸੰਬਰ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਵਿਰੁੱਧ ਜੋ ਧਾਰਮਿਕ ਸਜ਼ਾ ਐਲਾਨ ਕੀਤਾ ਗਿਆ ਹੈ । ਇਸ ਲੱਗੀ ਧਾਰਮਿਕ ਸਜ਼ਾ ਦੇ ਸੰਬੰਧ ਵਿੱਚ ਪੰਥਕ ਧਿਰਾਂ ਵੱਲੋਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪ੍ਰਤੀਕਰਮ ਦਿੱਤਾ ਜਾਵੇਗਾ । ਅਕਾਲ ਤਖ਼ਤ ਸਾਹਿਬ ਤੋਂ ਚਿਰਾਂ ਤੋਂ ਉਡੀਕੇ ਜਾ ਰਹੇ ਫ਼ੈਸਲੇ ਸੰਬੰਧੀ ਅੱਜ ਸਿੱਖ ਕੌਮ ਨੂੰ ਨਿਰਾਸ਼ ਹੋ ਕੇ ਘਰਾਂ ਨੂੰ ਪਰਤਣਾ ਪਿਆ ਹੈ । ਸਿੱਖ ਕੌਮ ਨੂੰ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਫ਼ੈਸਲੇ ਦੀ ਉਡੀਕ ਸੀ । ਭਾਈ ਮੋਹਕਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ (ਧਾਰਮਿਕ ਅਦਾਲਤ) ਤੇ ਆ ਕੇ ਆਪਣੇ ਸਾਰੇ ਗੁਨਾਹ ਕਬੂਲ ਗਿਆ ਪਰ ਜਥੇਦਾਰ (ਜੱਜ) ਉਸਨੂੰ ਸਜ਼ਾ ਦੇਣੀ ਹੀ ਭੁੱਲ ਗਏ । ਇਸ ਤਰ੍ਹਾਂ ਤਾਂ ਹਰ ਦੋਸ਼ੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਬਚਾ ਕੇ, ਸਿੱਖਾਂ ਦੇ ਕਤਲ ਕਰਵਾ ਕੇ, ਕੌਮ ਦਾ ਧਾਰਮਿਕ ਅਤੇ ਰਾਜਸੀ ਵੱਡਾ ਨੁਕਸਾਨ ਕਰਕੇ ਫਿਰ ਇੱਕ ਦਿਨ ਗੁਨਾਹ ਕਬੂਲ ਕਰਕੇ ਬਰੀ ਹੋ ਜਾਇਆ ਕਰੇਗਾ । ਇਹ ਫੈਸਲਾ ਕੌਮ ਨੂੰ ਬਰਦਾਸ਼ਤ ਨਹੀਂ ਹੈ ਇਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ।

Advertisement
Advertisement
Advertisement
Advertisement
Scroll to Top