Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:40 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਕੀਤੀ ਜ਼ਖ਼ਮੀ

ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਕੀਤੀ ਜ਼ਖ਼ਮੀ

ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਕੀਤੀ ਜ਼ਖ਼ਮੀ
ਜਲੰਧਰ : ਜਲੰਧਰ ਦੇ ਭੋਗਪੁਰ ਦੇ ਪਿੰਡ ਕਾਲਾ ਬੱਕਰਾ `ਚ ਪੁਰਾਣੀ ਰੰਜਿਸ਼ ਦੇ ਚੱਲਦੇ ਸਰਪੰਚ ਨੇ ਆਪਣੇ ਵਿਰੋਧੀ ਨੂੰ ਗੋਲੀ ਮਾਰ ਦਿੱਤੀ । ਘਟਨਾ `ਚ ਵਿਅਕਤੀ ਦੀ ਛਾਤੀ `ਤੇ ਗੋਲੀ ਲੱਗੀ ਹੈ, ਜਿਸ ਦੀ ਹਾਲਤ ਫਿਲਹਾਲ ਸਥਿਰ ਹੈ। ਜ਼ਖਮੀ ਵਿਅਕਤੀ ਦਾ ਜਲੰਧਰ ਪਠਾਨਕੋਟ ਹਾਈਵੇਅ `ਤੇ ਸਥਿਤ ਇਕ ਨਿੱਜੀ ਹਸਪਤਾਲ `ਚ ਇਲਾਜ ਚੱਲ ਰਿਹਾ ਹੈ । ਇਸ ਮਾਮਲੇ ਵਿੱਚ ਥਾਣਾ ਭੋਗਪੁਰ ਦੀ ਪੁਲਿਸ ਨੇ ਦੇਰ ਰਾਤ ਗੋਲੀ ਚਲਾਉਣ ਵਾਲੇ ਕਾਲਾ ਬੱਕਰਾ ਦੇ ਸਰਪੰਚ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੇ ਖਿਲਾਫ ਪੁਲਸ ਨੇ ਇਰਾਦਾ ਕਤਲ, ਅਸਲਾ ਐਕਟ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ । ਜਲੰਧਰ ਦੇਹਾਤ ਥਾਣਾ ਆਦਮਪੁਰ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਪਛਾਣ ਤਲਵਿੰਦਰ ਸਿੰਘ ਵਾਸੀ ਪਿੰਡ ਕਾਲਾ ਬੱਕਰਾ ਵਜੋਂ ਹੋਈ ਹੈ । ਤਲਵਿੰਦਰ ਦੀ ਸੱਜੇ ਪਾਸੇ ਦੀ ਛਾਤੀ `ਤੇ ਗੋਲੀ ਲੱਗੀ ਹੈ । ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਲਾਇਸੈਂਸੀ ਹਥਿਆਰ ਬਰਾਮਦ ਕੀਤਾ ਗਿਆ । ਜਲਦੀ ਹੀ ਉਸ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ `ਤੇ ਲਿਆ ਜਾਵੇਗਾ। ਡੀ. ਐਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ । ਜ਼ਖ਼ਮੀ ਵਿਅਕਤੀ ਅਤੇ ਸਰਪੰਚ ਦੋਵਾਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹਨ। ਜ਼ਖਮੀ ਵਿਅਕਤੀ ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਦੋਵਾਂ ਦਾ ਕੇਸ ਹਾਈ ਕੋਰਟ ਵਿੱਚ ਚੱਲ ਰਿਹਾ ਹੈ । ਉਕਤ ਮਾਮਲੇ ਵਿੱਚ ਮੌਜੂਦਾ ਸਰਪੰਚ ਨੂੰ ਬਰੀ ਕਰ ਦਿੱਤਾ ਗਿਆ ਸੀ । ਨਾਲ ਹੀ, ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਹ ਚੋਣਾਂ ਵਿਚ ਖੜ੍ਹਾ ਸੀ ਪਰ ਉਸ ਦੇ ਕਾਗਜ਼ ਰੱਦ ਕਰ ਦਿੱਤੇ ਗਏ ਸਨ, ਜਿਸ ਕਾਰਨ ਦੋਵਾਂ ਵਿਚਾਲੇ ਰੰਜਿਸ਼ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ।

Advertisement
Advertisement
Advertisement
Advertisement
Scroll to Top