Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:27 pm

+91 90915 01313 , +91 90916 01313

punjabbanni@gmail.com
punjabbani@yahoo.com

ਅਪ੍ਰੈਂਟਸ਼ਿਪਾਂ ਨੇ ਧਰਨੇ ਨੂੰ ਜਾਰੀ ਰਖਦਿਆਂ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਪ੍ਰੈਂਟਸ਼ਿਪਾਂ ਨੇ ਧਰਨੇ ਨੂੰ ਜਾਰੀ ਰਖਦਿਆਂ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਪ੍ਰੈਂਟਸ਼ਿਪਾਂ ਨੇ ਧਰਨੇ ਨੂੰ ਜਾਰੀ ਰਖਦਿਆਂ ਕੀਤੀ ਜ਼ੋਰਦਾਰ ਨਾਅਰੇਬਾਜ਼ੀ
– ਮੰਗਾਂ ਨੂੰ ਲੈ ਕੇ ਜਤਾਇਆ ਰੋਸ਼
ਪਟਿਆਲਾ : ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਪਾਵਰਕਾਮ ਅਪ੍ਰੇਂਟਸ਼ਿਪ ਯੂਨੀਅਨ 1500 ਵਲੋ ਆਪਣੀਆਂ ਨੌਕਰੀਆਂ ਨੂੰ ਲੈ ਕੇ ਅੱਜ ਵੀ ਜੋਰਦਾਰ ਧਰਨਾ ਦੇ ਕ ੇ ਨਾਅਰੇਬਾਜ਼ੀ ਕੀਤੀ ਗਈ ਤੇ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਉਨ੍ਹਾਂ ਨੂੰ ਨੌਕਰੀਆਂ ਨਹੀ ਮਿਲਦੀਆਂ, ਉਦੋ ਤੱਕ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਸੂਬਾ ਪ੍ਰਧਾਨ ਗੁਰਮੀਤ, ਉਪ ਪ੍ਰਧਾਨ ਮਦਨ ਕੰਬੋਜ, ਮੁੱਖ ਬੁਲਾਰਾ ਅਤੇ ਕੈਸ਼ੀਅਰ ਮਨਪ੍ਰੀਤ ਸਿੰਘ ਕੰਬੋਜ ਸਕੱਤਰ ਗੁਰਪ੍ਰੀਤ ਸਿੰਘ ਸਲਾਹਕਾਰ ਸਤਪਾਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਦਿੱਤੇ ਜਾ ਰਹੇ ਧਰਨੇ ਦਾ ਮੁੱਖ ਕਾਰਨ ਪਾਵਰਕਾਮ ਚਿ 5500 ਸਹਾਇਕ ਲਾਈਨਮੈਨਾਂ ਦੀ ਭਰਤੀ ਕਰਵਾਉਣਾ ਹੈ ਪਰ ਪਾਵਰਕਾਮ ਮੈਨੇਜਮੈਂਟ ਵਲੋਂ ਅਜਿਹਾ ਨਾ ਕਰਨ ਕਰਕੇ ਉਨ੍ਹਾਂ ਵਲੋਂ 25 ਨਵੰਬਰ ਤੋਂ ਧਰਨਾ ਜਾਰੀ ਹੈ । ਇਸ ਮੌਕੇ ਧਰਨੇ ਵਿੱਚ ਮੌਜੂਦ ਮੁੱਖ ਬੁਲਾਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਦੇ ਵੱਲੋਂ 9 ਦਸੰਬਰ ਚੰਡੀਗੜ੍ਹ ਗੈਸਟ ਹਾਊਸ ਵਿਖੇ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪੈਨਲ ਮੀਟਿੰਗ ਕਰਵਾਈ ਜਾਵੇਗੀ । ਉਨਾਂ ਦੱਸਿਆ ਉਹ ਕਾਫੀ ਲੰਬੇ ਸਮੇਂ ਤੋਂ ਸਰਕਾਰੀ ਆਈ. ਟੀ. ਆਈ. ਰਾਹੀਂ ਆਈ. ਟੀ. ਆਈ. ਕੀਤੀ ਸੀ ਤੇ ਪਹਿਲੀ ਵਾਰ ਪੇਪਰ ਰਾਹੀਂ ਅਪ੍ਰੇਂਟਸ਼ਿਪ ਕਰਨ ਦਾ ਮੌਕਾ ਮਿਲਿਆ ਸੀ ਜੋ ਅਪਰੈਂਟਸ਼ਿਪ ਸੈਸ਼ਨ 2022 -2023 ਟ੍ਰੇਨਿੰਗ ਖਤਮ ਹੋ ਗਈ ਹੈ ਤੇ ਹੁਣ ਸਾਡੇ ਸਾਥੀਆਂ ਦੀ ਉਮਰ ਸੀਮਾ ਖਤਮ ਹੋਣ ਦੇ ਕੰਢੇ ਹੈ, ਜਿਨ੍ਹਾਂ ਦੀ ਚਿੰਤਾ ਕਰਦਿਆਂ ਜਥੇਬੰਦੀ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਤੇ ਸਰਕਾਰ ਇਨ੍ਹਾਂ ਨੂੰ ਉਮਰ ਸੀਮਾ ਖਤਮ ਹੋਣ ਤੋਂ ਪਹਿਲਾਂ ਭਰਤੀ ਕਰੇ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਹਨ ਤਾਂ ਜਥੇਬੰਦੀ ਵਲੋਂ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ।

Advertisement
Advertisement
Advertisement
Advertisement
Scroll to Top