Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ

ਦੁਆਰਾ: Punjab Bani ਪ੍ਰਕਾਸ਼ਿਤ :Tuesday, 03 December, 2024, 02:20 PM

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ । ਇਸ ਦੌਰਾਨ ਅਕਾਲੀ ਦਲ ਦੇ ਆਗੂ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ । ਇਸ ਮੌਕੇ ਅਕਾਲੀ ਆਗੂਆਂ ਨੇ ਸਭ ਤੋਂ ਪਹਿਲਾਂ ਬਰਤਨ ਸਾਫ਼ ਕੀਤੇ ਅਤੇ ਫਿਰ ਪਖਾਨਿਆਂ ਦੀ ਸਫ਼ਾਈ ਕੀਤੀ । ਦੱਸਣਾ ਬਣਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ, ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਯਾਨੀ ਅੱਜ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ । ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ । ਇਸ ਤੋਂ ਇਲਾਵਾ ਇਹ ਪੰਜ ਆਪਣੇ ਨਗਰ, ਸ਼ਹਿਰ ਜਾਂ ਨੇੜਲੇ ਗੁਰਦੁਆਰਿਆਂ ਵਿੱਚ ਰੋਜ਼ਾਨਾ ਇੱਕ ਘੰਟਾ ਭਾਂਡੇ ਮਾਂਜਣ, ਲੰਗਰ, ਜੋੜੇ ਸਾਫ ਕਰਨ ਕਿਸੇ ਵੀ ਤਰ੍ਹਾਂ ਦੀ ਇੱਕ ਘੰਟੇ ਦੀ ਸੇਵਾ ਕਰਨੀ ਹੈ । ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ । ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ ।