Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 12 Oct 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਕਾਲੇ ਪਾਣੀ ਦੇ ਮੋਰਚੇ ਦੇ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਕਾਲੇ ਪਾਣੀ ਦੇ ਮੋਰਚੇ ਦੇ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਕਾਲੇ ਪਾਣੀ ਦੇ ਮੋਰਚੇ ਦੇ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਕਾਲੇ ਪਾਣੀ ਦੇ ਮੋਰਚੇ ਦੇ ਆਗੂ ਤੇ ਸਮਾਜ ਸੇਵੀ ਲੱਖਾ ਸਿਧਾਣਾ ਨੂੰ ਪੁਲਿਸ ਨੇ ਲੁਧਿਆਣਾ ਨੇੜਿਓਂ ਕਿਸੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ । ਲੱਖਾ ਸਿਧਾਣਾ ਜਦੋਂ ਮੋਰਚਾ ਵਿੱਚ ਸ਼ਾਮਿਲ ਹੋਣ ਲਈ ਲੁਧਿਆਣੇ ਵੱਲ ਨੂੰ ਆ ਰਹੇ ਸਨ ਤਾਂ ਪੁਲਿਸ ਦੀਆਂ ਗੱਡੀਆਂ ਨੇ ਉਨ੍ਹਾਂ ਨੂੰ ਲੁਧਿਆਣਾ ਨੇੜੇ ਕਿਸੇ ਪਿੰਡ ਵਿਚ ਘੇਰਾ ਪਾ ਲਿਆ । ਉਸ ਸਮੇਂ ਲੱਖਾ ਸਿਧਾਣਾ ਫੇਸਬੁੱਕ `ਤੇ ਲਾਈਵ ਸਨ ਤੇ ਇਸੇ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਲੱਖਾ ਸਿਧਾਣਾ ਦੀ ਗੱਡੀ ਦੀ ਭੰਨਤੋੜ ਕੀਤੀ । ਕਾਫੀ ਖਿੱਚ-ਧੂਹ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਆਪਣੀ ਹਿਰਾਸਤ `ਚ ਲੈ ਲਿਆ ਹੈ । ਦੂਸਰੇ ਪਾਸੇ ਲੁਧਿਆਣਾ ਦੀ ਫਿਰੋਜ਼ਪੁਰ ਰੋਡ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਜਿੱਥੇ ਭਾਰੀ ਫੋਰਸ ਤਾਇਨਾਤ ਕਰ ਕੇ ਬੈਰੀਕੇਡਿੰਗ ਕਰ ਦਿੱਤੀ ਗਈ ਹੈ, ਉੱਥੇ ਹੀ ਪਾਣੀ ਦੀਆਂ ਬੁਛਾਰਾਂ ਮਾਰਨ ਲਈ ਦੋ ਗੱਡੀਆਂ ਵੀ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ । ਇਸ ਤੋਂ ਇਲਾਵਾ ਪੁਲਿਸ ਨੇ ਕਾਲੇ ਪਾਣੀ ਦੇ ਸਮਰਥਕਾਂ ਨੂੰ ਹਿਰਾਸਤ ਵਿੱਚ ਲੈਣ ਲਈ ਕਈ ਵਾਹਨ ਵੀ ਖੜ੍ਹੇ ਕੀਤੇ ਹੋਏ ਹਨ ।

Advertisement
Advertisement
Advertisement
Advertisement
Scroll to Top