Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ 'ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ ਦਫ਼ਤਰ ਮਾਲੇਰਕੋਟਲਾ 'ਚ ਤਾਇਨਾਤ ਕਲਰਕ ਨੂੰ 5 ਲੱਖ ਰੁਪਏ ਰਿਸ਼ਵਤ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਇਹ ਗ੍ਰਿਫ਼ਤਾਰੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਮੁਆਵਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫ਼ਤਾਰੀ ਉਪਰੰਤ ਹੋਈ

ਚੰਡੀਗੜ੍ਹ, 27 ਜੂਨ:

ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕਤ ਕਾਨੂੰਨਗੋ ਵੱਲੋਂ ਦਿੱਤੀ ਰਕਮ ਨੂੰ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਨੇ ਕਾਨੂੰਨਗੋ ਵਿਜੈਪਾਲ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ ਤੋਂ ਉਸ ਦੀ ਜ਼ਮੀਨ ਦੀ ਖਾਨਗੀ ਤਕਸੀਮ ਕਰਵਾਉਣ ਅਤੇ ਸੜਕ ਲਈ ਗ੍ਰਹਿਣ ਕੀਤੀ ਜ਼ਮੀਨ ਦਾ ਮੁਆਵਜ਼ਾ ਦਿਵਾਉਣ ਬਦਲੇ ਦੋ ਕਿਸ਼ਤਾਂ ਵਿੱਚ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਕਲਰਕ ਰੋਹਿਤ ਸ਼ਰਮਾ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ, ਜੋ ਕਿ ਐਸ.ਡੀ.ਐਮ. ਮਲੇਰਕੋਟਲਾ ਦੇ ਰੀਡਰ ਵਜੋਂ ਤਾਇਨਾਤ ਹੈ। ਉਕਤ ਕਾਨੂੰਨਗੋ ਨੇ ਰਿਸ਼ਵਤ ਦੀ ਇਹ ਰਕਮ ਉਸ ਨੂੰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫ.ਆਈ.ਆਰ ਨੰ. 2 ਮਿਤੀ 23-02-2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ, ਲੁਧਿਆਣਾ ਵਿਖੇ ਪਹਿਲਾਂ ਹੀ ਦਰਜ ਕੀਤੀ ਹੋਈ ਹੈ।

Advertisement
Advertisement
Advertisement
Advertisement
Scroll to Top