Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:30 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਸਰਕਾਰ ਸਾਰੀਆਂ ਫ਼ਸਲਾਂ ਐੱਮ. ਐੱਸ. ਪੀ. ’ਤੇ ਖ਼ਰੀਦੇਗੀ : ਖੇਤੀ ਮੰਤਰੀ

ਮੋਦੀ ਸਰਕਾਰ ਸਾਰੀਆਂ ਫ਼ਸਲਾਂ ਐੱਮ. ਐੱਸ. ਪੀ. ’ਤੇ ਖ਼ਰੀਦੇਗੀ : ਖੇਤੀ ਮੰਤਰੀ

ਮੋਦੀ ਸਰਕਾਰ ਸਾਰੀਆਂ ਫ਼ਸਲਾਂ ਐੱਮ. ਐੱਸ. ਪੀ. ’ਤੇ ਖ਼ਰੀਦੇਗੀ: ਖੇਤੀ ਮੰਤਰੀ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਰਾਜ ਸਭਾ ’ਚ ਕਿਹਾ ਕਿ ਮੋਦੀ ਸਰਕਾਰ ਸਾਰੀਆਂ ਫ਼ਸਲਾਂ ਘੱਟੋ ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਖ਼ਰੀਦੇਗੀ। ਕਿਸਾਨਾਂ ਨੂੰ ਐੱਮ. ਐੱਸ. ਪੀ. ਦੇਣ ਦੇ ਮੁੱਦੇ ’ਤੇ ਪ੍ਰਸ਼ਨਕਾਲ ਦੌਰਾਨ ਇਕ ਪੂਰਕ ਸਵਾਲ ਦੇ ਜਵਾਬ ’ਚ ਖੇਤੀ ਮੰਤਰੀ ਨੇ ਇਹ ਭਰੋਸਾ ਦਿੱਤਾ । ਚੌਹਾਨ ਨੇ ਸਦਨ ਨੂੰ ਦੱਸਿਆ ਕਿ ਮੈਂ ਸਦਨ ਨੂੰ ਭਰੋਸਾ ਦੇਣਾ ਚਾਹੁੰਦਾ ਹਾਂ ਕਿ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਘੱਟੋ ਘੱਟ ਸਮਰਥਨ ਮੁੱਲ ’ਤੇ ਖ਼ਰੀਦੀਆਂ ਜਾਣਗੀਆਂ। ਇਹ ਮੋਦੀ ਸਰਕਾਰ ਹੈ ਅਤੇ ਮੋਦੀ ਦੀ ਗਾਰੰਟੀ ਨੂੰ ਪੂਰਾ ਕਰਨ ਦੀ ਗਾਰੰਟੀ ਹੈ । ਚੌਹਾਨ ਨੇ ਵਿਰੋਧੀ ਧਿਰ ’ਤੇ ਵਰ੍ਹਦਿਆਂ ਕਿਹਾ ਕਿ ਜਦੋਂ ਉਹ ਸੱਤਾ ’ਚ ਸਨ ਤਾਂ ਉਨ੍ਹਾਂ ਕਿਹਾ ਸੀ ਕਿ ਉਹ ਐੱਮ. ਐੱਸ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਨਹੀਂ ਕਰ ਸਕਦੇ ਹਨ, ਖਾਸ ਕਰਕੇ ਫ਼ਸਲ ਦੀ ਲਾਗਤ ਤੋਂ 50 ਫ਼ੀਸਦ ਵਧ ਕੀਮਤ ਨਹੀਂ ਦਿੱਤੀ ਜਾ ਸਕਦੀ ਹੈ । ਉਨ੍ਹਾਂ ਆਪਣੇ ਦਾਅਵੇ ਦੀ ਹਮਾਇਤ ’ਚ ਸਾਬਕਾ ਖੇਤੀ ਰਾਜ ਮੰਤਰੀ ਕਾਂਤੀਲਾਲ ਭੂਰੀਆ, ਖੇਤੀ ਮੰਤਰੀ ਸ਼ਰਦ ਪਵਾਰ ਅਤੇ ਕੇਵੀ ਥੌਮਸ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਦੀ ਟਿੱਪਣੀ ਮਗਰੋਂ ਚੇਅਰਮੈਨ ਜਗਦੀਪ ਧਨਖੜ ਨੇ ਦਾਅਵੇ ਦੀ ਪੁਸ਼ਟੀ ਕਰਨ ਲਈ ਦਸਤਾਵੇਜ਼ ਸਦਨ ’ਚ ਪੇਸ਼ ਕਰਨ ਲਈ ਕਿਹਾ ਜਿਸ ’ਤੇ ਮੰਤਰੀ ਨੇ ਸਹਿਮਤੀ ਜਤਾਈ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੋਦੀ ਸਰਕਾਰ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਲਾਭਕਾਰੀ ਮੁੱਲ ਦੇ ਰਹੀ ਹੈ । ਚੌਹਾਨ ਨੇ ਕਿਹਾ ਕਿ ਝੋਨਾ, ਕਣਕ, ਸੋਇਆਬੀਨ, ਜਵਾਰ ਨੂੰ ਤਿੰਨ ਸਾਲ ਪਹਿਲਾਂ ਤੋਂ ਹੀ ਉਤਪਾਦਨ ਲਾਗਤ ਨਾਲੋਂ 50 ਫ਼ੀਸਦ ਵਧ ਕੀਮਤ ’ਤੇ ਖ਼ਰੀਦਿਆ ਜਾ ਰਿਹਾ ਹੈ । ਕਾਂਗਰਸ ਮੈਂਬਰ ਜੈਰਾਮ ਰਮੇਸ਼ ਵੱਲੋਂ ਐੱਮਐੱਸਪੀ ਦੇ ਮੁੱਦੇ ’ਤੇ ਉਨ੍ਹਾਂ ਦੇ ਵਿਚਾਰ ਪੁੱਛੇ ਜਾਣ ’ਤੇ ਚੌਹਾਨ ਨੇ ਕਿਹਾ ਕਿ ਉਨ੍ਹਾਂ ਲਈ ‘ਕਿਸਾਨ ਦੀ ਸੇਵਾ, ਰੱਬ ਦੀ ਪੂਜਾ’ ਵਾਂਗ ਹੈ ਪਰ ਕਾਂਗਰਸ ਜਦੋਂ ਸੱਤਾ ’ਚ ਸੀ ਤਾਂ ਕਿਸਾਨ ਖੂਨ ਦੇ ਹੰਝੂ ਵਹਾਉਂਦੇ ਰਹੇ ਸਨ ।

Advertisement
Advertisement
Advertisement
Advertisement
Scroll to Top