ਸ਼ੋ੍ਰਮਣੀ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਨਰਾਇਣ ਸਿੰਘ ਚੌੜਾ ਦਾ ਸਨਮਾਨ ਕਰੇ : ਰਵਨੀਤ ਬਿੱਟੂ
ਦੁਆਰਾ: Punjab Bani ਪ੍ਰਕਾਸ਼ਿਤ :Saturday, 07 December, 2024, 11:55 AM

ਸ਼ੋ੍ਰਮਣੀ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਨਰਾਇਣ ਸਿੰਘ ਚੌੜਾ ਦਾ ਸਨਮਾਨ ਕਰੇ : ਰਵਨੀਤ ਬਿੱਟੂ
ਜਲੰਧਰ : ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਤਾਂ ਸ਼ੋ੍ਰਮਣੀ ਅਕਾਲੀ ਦਲ ਨੂੰ ਸਨਮਾਨਤ ਕਰਨਾ ਚਾਹੀਦਾ ਹੈ, ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਆਗੂ ਰਵਨੀਤ ਸਿੰਘ ਬਿੱਟੂ ਨੇ ਆਖੀ । ਉਨ੍ਹਾਂ ਕਿਹਾ ਕਿ ਨਾਰਾਇਣ ਸਿੰਘ ਚੌੜਾ ਜੋ ਕਦਮ ਚੁੱਕਿਆ ਹੈ ਉਹ ਭਾਵਨਾਵਾਂ ਵਿਚ ਆ ਕੇ ਚੁੱਕਿਆ ਹੈ । ਉਸ ਨੇ ਕਿਹਾ ਕਿ ਉਹ ਚੌੜਾ ਦੀ ਫੋਟੋ ਲਗਾ ਕੇ ਉਸ ਨੂੰ ਸਨਮਾਮ ਦੇਣ ਜਿਵੇਂ ਕਿ ਉਹ ਬਾਕੀ ਦੇ ਹਮਲਾਵਰਾਂ ਨੂੰ ਵੀ ਦਿੰਦੇ ਰਹੇ ਹਨ । ਇਸ ਹਮਲੇ ਦਾ ਅੱਤਵਾਦੀਆਂ ਤੇ ਗੈਂਗਸਟਰਾਂ ਨਾਲ ਕੋਈ ਵੀ ਲੈਣ ਦੇਣ ਨਹੀਂ ਹੈ ।
