ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ
ਦੁਆਰਾ: Punjab Bani ਪ੍ਰਕਾਸ਼ਿਤ :Friday, 06 December, 2024, 08:17 AM

ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ : ਸੁਖਬੀਰ ਬਾਦਲ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾਦਾਰ ਦੀ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ `ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਸੋਸ਼ਲ਼ ਮੀਡੀਆ `ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖ ਕੇ ਕਿਹਾ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ. ਐਸ.ਆਈ . ਜਸਵੀਰ ਸਿੰਘ ਅਤੇ ਏ. ਐਸ. ਆਈ . ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ । ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।
