ਸ੍ਰੀ ਅਕਾਲ ਤਖ਼ਤ ਤੋਂ ਸਜ਼ਾ ਪ੍ਰਾਪਤ ਸਮੁੱਚੇ ਆਗੂਆਂ ਦੀ ਸੁਰੱਖਿਆ ਵਿਚ ਹੋਇਆ ਵਾਧਾ

ਦੁਆਰਾ: Punjab Bani ਪ੍ਰਕਾਸ਼ਿਤ :Friday, 06 December, 2024, 11:53 AM

ਸ੍ਰੀ ਅਕਾਲ ਤਖ਼ਤ ਤੋਂ ਸਜ਼ਾ ਪ੍ਰਾਪਤ ਸਮੁੱਚੇ ਆਗੂਆਂ ਦੀ ਸੁਰੱਖਿਆ ਵਿਚ ਹੋਇਆ ਵਾਧਾ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਸਜ਼ਾ ਭੁਗਤ ਰਹੇ ਸਾਰੇ ਆਗੂਆਂ ਦੀ ਸੁਰੱਖਿਆ ਵਿਚ ਵਾਧਾ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਉਪਰੋਕਤ ਵਾਧਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਪਹਿਰੇਦਾਰੀ ਦੀ ਸਜ਼ਾ ਭੁਗਤ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਕੀਤਾ ਗਿਆ ਹੈ । ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧੀ ਵਰਗ ਉਕਤ ਆਗੂਆਂ ’ਤੇ ਭਵਿੱਖ ’ਚ ਵੀ ਹਮਲਾ ਕਰ ਸਕਦਾ ਹੈ । ਦੂਜੇ ਪਾਸੇ ਸੁਖਬੀਰ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀ ਸ੍ਰੀ ਅਕਾਲ ਤਖ਼ਤ ਤੋਂ ਮਿਲੀ ਸਜ਼ਾ ਦੇ ਤਹਿਤ ਵੀਰਵਾਰ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਤੇ ਇੱਥੇ ਸੇਵਾ ਸ਼ੁਰੂ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਅੱਤਵਾਦੀ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਨੇ ਵੀਰਵਾਰ ਨੂੰ ਅਦਾਲਤ ’ਚ ਪੇਸ਼ ਕਰ ਕੇ ਸੱਤ ਦਿਨਾਂ ਦਾ ਰਿਮਾਂਡ ਮੰਗਿਆ । ਜਸਟਿਸ ਗੁਰਬੀਰ ਸਿੰਘ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ ।