ਨੌਵੇਂ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਅਤੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

ਨੌਵੇਂ ਪਾਤਸ਼ਾਹ ਦਾ ਸ਼ਹੀਦੀ ਗੁਰਪੁਰਬ ਅਤੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ
ਢਾਡੀ, ਕਵੀਸ਼ਰੀ ਜੱਥਿਆਂ ਨੇ ਸੁਣਾਇਆ ਇਤਿਹਾਸ, ਪਵਿੱਤਰ ਸਰੋਵਰ ’ਚ ਕੀਤਾ ਸੰਗਤਾਂ ਇਸ਼ਨਾਨ
ਮਹਾਨ ਰਹਿਬਰ ਨੌਵੇਂ ਪਾਤਸ਼ਾਹ ਨੇ ਦੂਜੇ ਧਰਮ ਲਈ ਦਿੱਤੀ ਆਪਣੀ ਸ਼ਹਾਦਤ : ਪ੍ਰੋ. ਬਡੂੰਗਰ
ਪਟਿਆਲਾ 6 ਦਸੰਬਰ : ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਅਤੇ ਸ਼ਹੀਦੀ ਗੁਰਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਗੁਰੂ ਨਤਮਸਤਕ ਹੋਈਆਂ। ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਉਪਰੰਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜੂਰੀ ਰਾਗੀ ਭਾਈ ਹਰਕਿਰਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਦੇਰ ਰਾਤ ਤੱਕ ਚੱਲਣ ਵਾਲੇ ਸਮਾਗਮ ਵਿਚ ਕਵੀ ਦਰਬਾਰ ਦਾ ਆਯੋਜਨ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ਿਰਕਤ ਕੀਤੀ । ਇਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ-ਸੰਗਤ ਕਰਦਿਆਂ ਗੁਰੂ ਦਰਬਾਰ ’ਚ ਸੰਗਤਾਂ ਨੇ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਚੱਲ ਰਹੇ ਧਾਰਮਕ ਸਮਾਗਮ ਦੌਰਾਨ ਢਾਡੀ ਅਤੇ ਕੀਰਤਨੀ ਜਥਿਆਂ ਨੇ ਭਾਈ ਮਲਕੀਤ ਸਿੰਘ, ਗੁਰਪਿਆਰ ਸਿੰਘ ਜੌਹਰ ਤੋਂ ਇਲਾਵਾ ਵੱਖ ਵੱਖ ਜੱਥਿਆਂ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਇਤਿਹਾਸ ਨਾਲ ਜੋੜਿਆ ਅਤੇ ਧਰਮ ’ਚ ਪ੍ਰਪੱਕਤਾ ਰੱਖਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ।
ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਿਸ਼ਵ ਵਿਚ 500 ਤੋਂ ਵੱਧ ਧਰਮ ਹਨ ਹਰ ਧਰਮ ਦਾ ਕੋਈ ਨਾ ਕੋਈ ਧਾਰਮਿਕ ਰਹਿਬਰ ਹੈ, ਪ੍ਰੰਤੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਇਕੋ ਇਕ ਅਜਿਹੇ ਰਹਿਬਰ ਸਨ, ਜਿਨ੍ਹਾਂ ਨੇ ਦੂਜੇ ਧਰਮ ਲਈ ਆਪਣੀ ਸ਼ਹਾਦਤ ਦਿੱਤੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਕੋ ਇਕ ਅਜਿਹੇ ਰਹਿਬਰ ਹੋਏ ਜਿਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੱਲ ਕੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਕਿਸੇ ਤਰ੍ਹਾਂ ਈਨ ਨਾ ਮੰਗੀ ਅਤੇ ਧਰਮ ਵਿਚ ਅਡੋਲ ਰਹਿਣ ਦੀ ਪ੍ਰੇਰਨਾ ਦਿੰਦਿਆਂ ਆਪਣੀ ਸ਼ਹਾਦਤ ਦੇ ਦਿੱਤੀ। ਇਸ ਦੌਰਾਨ ਲਖਵੀਰ ਸਿੰਘ ਲੌਟ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਭਾਈ ਗੁਰਮੀਤ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਸਰਬਜੀਤ ਸਿੰਘ, ਪਰਵਿੰਦਰ ਸਿੰਘ ਰਿਓਂਦ, ਭਾਈ ਤਰਸਵੀਰ ਸਿੰਘ ਆਦਿ ਸਖਸ਼ੀਅਤਾਂ ਵੀ ਸ਼ਾਮਲ ਸਨ ।
ਅੰਮਿ੍ਰਤ ਸੰਚਾਰ ਕਰਵਾਇਆ : ਮਹਾਨ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਰਤ ਸੰਚਾਰ ਵੀ ਕਰਵਾਇਆ, ਜਿਸ ਵਿਚ 30 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ।
ਕਵੀ ਦਰਬਾਰ ਦਾ ਆਯੋਜਨ : ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਕਵੀ ਦਰਬਾਰ ਦਾ ਕੀਤਾ ਗਿਆ ਆਯੋਜਨ ਕੀਤਾ ਗਿਆ, ਜਿਸ ’ਚ ਭਾਈ ਬਲਬੀਰ ਸਿੰਘ ਬੱਲ, ਭਾਈ ਹਰਨੇਕ ਸਿੰਘ ਵਡਾਲੀ, ਭਾਈ ਅਵਤਾਰ ਸਿੰਘ ਤਾਰੀ, ਭਾਈ ਬਲਬੀਰ ਸਿੰਘ ਕੋਮਲ, ਭਾਈ ਅਜੀਤ ਸਿੰਘ ਰਤਨ, ਭਾਈ ਕੁਲਦੀਪ ਸਿੰਘ ਦਰਾਜਕੇ, ਭਾਈ ਗੁਰਦੀਪ ਸਿੰਘ ਭੈਣੀ ਜੱਸਾ, ਬੀਬੀ ਮਨਜੀਤ ਕੌਰ ਪਹੁਵਿੰਡ, ਬੀਬੀ ਪਰਵਿੰਦਰ ਕੌਰ ਪਟਿਆਲਾ, ਭਾਈ ਹਰਮਿੰਦਰਪਾਲ ਸਿੰਘ ਵਿੰਟੀ ਖੁਸ਼ਦਿਲ ਆਦਿ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਦੌਰਾਨ ਸੰਗਤਾਂ ਨੂੰ ਧਰਮ ਅਤੇ ਇਤਿਹਾਸ ਨਾਲ ਜੋੜਨ ਵਾਲੀਆਂ ਕਵਿਤਾਵਾਂ ਰਾਹੀਂ ਨਿਹਾਲ ਕੀਤਾ ।
