Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਬੁੱਢਾ ਦਲ ਵੱਲੋਂ ਗੁ: ਥੜਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 06 December, 2024, 05:16 PM

ਬੁੱਢਾ ਦਲ ਵੱਲੋਂ ਗੁ: ਥੜਾ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਗੁਰੂ ਤੇਗ ਬਹਾਦਰ ਦੀ ਸ਼ਹਾਦਤ ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ: ਬਾਬਾ ਬਲਬੀਰ ਸਿੰਘ 96 ਕਰੋੜੀ
ਪਟਿਆਲਾ/ਸਮਾਣਾ : : ਗੁਰਦੁਆਰਾ ਥੜਾ ਸਾਹਿਬ ਪਾ: ਨੌਵੀਂ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਸਮਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਪੂਰਨ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮਹਾਨ ਕੀਰਤਨ ਦਰਬਾਰ ਵਿੱਚ ਨਾਮਵਰ ਰਾਗੀ ਜਥਿਆਂ ਨੇ ਗੁਰਬਾਣੀ ਮਨੋਹਰ ਕੀਰਤਨ ਕੀਤਾ ਅਤੇ ਕਥਾਵਾਚਕਾਂ, ਢਾਡੀਆਂ ਨੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆਂ । ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਸਮੇਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਬੋਧਨ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਆਦਰਸ਼ ਜਿੱਥੇ ਮਾਨਵ ਧਰਮ ਦੀ ਸੁਰੱਖਿਆ ਸੀ ਉੱਥੇ ਮਨੁੱਖ ਜਾਤੀ ਦੇ ਵਿਚਾਰ ਵਿਸ਼ਵਾਸ ਦੀ ਸੁਤੰਤਰਤਾ ਅਤੇ ਉਸ ਦੀ ਜ਼ਮੀਰ ਦੀ ਆਜ਼ਾਦੀ ਵਾਲੇ ਬੁਨਿਆਦੀ ਹੱਕਾਂ-ਅਧਿਕਾਰਾਂ ਦੀ ਬਰਕਰਾਰੀ ਸੀ । ਉਨ੍ਹਾਂ ਕਿਹਾ ਕਿ ਉਸ ਸਮੇਂ ਮੁਗ਼ਲ ਸਾਮਰਾਜ ਵੱਲੋਂ ਸਾਰੇ ਹਿੰਦੋਸਤਾਨ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣ ਲਈ ਜਬਰੀ ਧਰਮ ਬਦਲਣ ਦੀ ਅਪਣਾਈ ਗਈ ਹਿੰਸਕ ਨੀਤੀ ਨੂੰ ਇਕ ਕਰੜੀ ਵੰਗਾਰ ਸੀ । ਸ਼ਹਾਦਤ ਸੰਕਲਪ ਦੀ ਗੱਲ ਕਰਦਿਆ ਕਿਹਾ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਇਕ ਨਵਾਂ ਮੋੜ ਸੀ ਜੋ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਅਜ਼ਾਦੀ ਦੀ ਖਾਤਿਰ ਹੋਈ । ਉਨ੍ਹਾਂ ਕਿਹਾ ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ । ਸਾਨੂੰ ਵੀ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਕੁਝ ਸਿੱਖਣ ਦੀ ਲੋੜ ਹੈ ।
ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਮਨਾਉਣ, ਇਲਾਕਾ ਨਿਵਾਸੀਆਂ ਅਤੇ ਸਮਾਣਾ ਸ਼ਹਿਰ ਦੇ ਗੁਰਦੁਆਰਿਆਂ ਦੇ ਪ੍ਰਬੰਧਕ, ਸਕੂਲ ਦੇ ਸਟਾਫ ਤੇ ਵਿਦਿਆਰਥੀਆਂ, ਸੁਖਮਨੀ ਸੇਵਾ ਸੁਸਾਇਟੀਆਂ ਅਤੇ ਸਾਹਿਬ ਸਿੰਘ ਯੂ. ਐਸ. ਏ., ਬਾਬਾ ਸੁਰਜੀਤ ਸਿੰਘ ਯੂ. ਐਸ. ਏ., ਪ੍ਰਿਤਪਾਲ ਸਿੰਘ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ । ਇਸ ਮੌਕੇ ਪ੍ਰਸਿੱਧ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱ੍ਹਈਆ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਭ ਧਰਮਾਂ ਦੇ ਪੈਰੋਕਾਰਾਂ ਨੂੰ ਰੋਸ਼ਨੀ ਮਾਰਗ ਬਖਸ਼ਦੀ ਹੈ। ਇਸ ਕੁਰਬਾਣੀ ਨਾਲ ਸਮਾਜ ਨੂੰ ਨਵਾਂ ਦਿਸ਼ਾ ਨਿਰਦੇਸ਼ ਮਿਲਿਆ ਅਤੇ ਲੋਕਾਂ ਵਿੱਚ ਜ਼ਬਰ ਜੁਲਮ ਨਾਲ ਟੱਕਰ ਲੈਣ ਦਾ ਸਾਹਸ ਪੈਦਾ ਹੋਇਆ । ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਹਜੂਰੀ ਰਾਗੀ ਜੱਥਾ ਸ਼੍ਰੀ ਦਰਬਾਰ ਸਾਹਿਬ (ਸ਼੍ਰੀ ਅੰਮ੍ਰਿਤਸਰ ਸਾਹਿਬ), ਭਾਈ ਤਜਿੰਦਰ ਸਿੰਘ ਜੀ (ਜਿੰਦੂ) ਨਾਨਕਸਰ ਵਾਲੇ, ਮਾਤਾ ਵਿਪਨਪ੍ਰੀਤ ਕੌਰ ਜੀ, ਬੀਬੀ ਕੋਲਾਂ ਜੀ ਭਲਾਈ ਕੇਂਦਰ (ਟਰੱਸਟ), ਸੰਤ ਬਾਬਾ ਕਸ਼ਮੀਰਾ ਸਿੰਘ ਜੀ ਅਲੌਹਰਾ ਸਾਹਿਬ ਨਾਭੇ ਵਾਲੇ, ਭਾਈ ਗੁਰਜੋਤ ਸਿੰਘ ਹਜੂਰੀ ਰਾਗੀ ਗੁ: ਸ਼੍ਰੀ ਥੜ੍ਹਾ ਸਾਹਿਬ ਸਮਾਣਾ, ਭਾਈ ਲਖਮੀਰ ਸਿੰਘ ਮਸਤ ਕਵੀਸਰੀ ਜੱਥਾ, ਨਿਹੰਗ ਬਾਬਾ ਰਣਜੋਧ ਸਿੰਘ ਜਥਾ, ਸੁਖਮਨੀ ਸੇਵਾ ਸੁਸਾਇਟੀ ਬੀਬੀਆਂ ਦਾ ਜੱਥਾ ਨੇ ਵੀ ਗੁਰਮਤਿ ਵਿਚਾਰ ਰਾਹੀਂ ਹਾਜ਼ਰੀ ਭਰੀ । ਇਸ ਮੌਕੇ ਬਾਬਾ ਵਿਸ਼ਵਪ੍ਰਤਾਪ ਸਿੰਘ ਨੂੰ ਸ਼ਹੀਦੀ ਪੁਰਬ ਮਨਾਉਣ ਸਮੇਂ, ਨਗਰ ਕੀਰਤਨ ਤੇ ਕੀਰਤਨ ਦਰਬਾਰ ਲਈ ਪੂਰਨ ਸਹਿਯੋਗ ਦੇਣ ਵਾਲੀਆਂ ਧਾਰਮਿਕ ਸਭਾ ਸੁਸਾਇਟੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਬਾਬਾ ਜੱਸਾ ਸਿੰਘ, ਇੰਦਰਪਾਲ ਸਿੰਘ ਫੌਜੀ, ਬਾਬਾ ਪਰਮਜੀਤ ਸਿੰਘ ਮਹਾਂਕਾਲ, ਬਾਬਾ ਗੁਰਸ਼ੇਰ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਗੁਰਮੁਖ ਸਿੰਘ, ਬਾਬਾ ਜੋਗਾ ਸਿੰਘ ਹਨੰਮਾਨਗੜ੍ਹ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਗੋਰਾ ਸਿੰਘ ਆਦਿ ਹਾਜ਼ਰ ਸਨ ।