Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:47 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਆਪ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀਨਿਰਵਾਣ ਦਿਵਸ ਮੌਕੇ ਨਾਭਾ ਵਿਖੇ ਸ਼ਰਧਾਂਜਲੀ ਭੇਟ
-ਡਾ. ਅੰਬੇਡਕਰ ਵਲੋਂ ਸੰਵਿਧਾਨ ਰਾਹੀਂ ਆਜ਼ਾਦੀ ਦੇ ਦਿੱਤੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ਕੇਂਦਰ ਸਰਕਾਰ-ਅਮਨ ਅਰੋੜਾ, ਹਰਪਾਲ ਚੀਮਾ
-ਡਾ. ਅੰਬੇਡਕਰ ਨੇ ਸੰਵਿਧਾਨਕ ਹੱਕਾਂ ਨਾਲ ਦੱਬੇ ਕੁਚਲੇ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਉੱਪਰ ਚੁੱਕਿਆ : ਅਮਨ ਅਰੋੜਾ, ਹਰਪਾਲ ਸਿੰਘ ਚੀਮਾ
-ਪੰਜਾਬ ਦੀ ਆਰਥਿਕ ਸਥਿਤੀ ਮਜ਼ਬੂਤ, ਸੂਬਾ ਸਰਕਾਰ ਨੇ ਪ੍ਰਾਈਵੇਟ ਤਾਪ ਬਿਜਲੀ ਪਲਾਂਟ ਵੀ ਖ਼ਰੀਦਿਆ- ਵਿੱਤ ਮੰਤਰੀ
-ਪੰਜਾਬ ਸੁਰੱਖਿਅਤ ਤੇ ਮਜ਼ਬੂਤ ਹੱਥਾਂ ‘ਚ, ਕਿਸੇ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਅਮਨ ਅਰੋੜਾ
-ਕਿਸਾਨ ਵੀ ਦੇਸ਼ ਦਾ ਹਿੱਸਾ, ਮੰਗਾਂ ਕੇਂਦਰ ਨਾਲ ਸਬੰਧਤ, ਇਸ ਲਈ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗ ਕਰਕੇ ਸਾਰੇ ਮੁੱਦੇ ਹੱਲ ਕਰੇ : ਅਮਨ ਅਰੋੜਾ
ਨਾਭਾ, 6 ਦਸੰਬਰ : ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਗਵਰਨੈਂਸ ਰਿਫਾਰਮਜ ਤੇ ਸ਼ਿਕਾਇਤ ਨਿਵਾਰਣ ਤੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਦੇ ਮਹਾਂ ਪ੍ਰੀ-ਨਿਰਵਾਣ ਦਿਵਸ ਮੌਕੇ ਨਾਭਾ ਦੇ ਪਟਿਆਲਾ ਗੇਟ ਵਿਖੇ ਸਥਿਤ ਡਾ. ਅੰਬੇਡਕਰ ਦੇ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕੀਤੀ । ਦੋਵੇਂ ਆਗੂਆਂ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸੰਵਿਧਾਨਕ ਹੱਕਾਂ ਨਾਲ ਦੱਬੇ ਕੁਚਲੇ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਉੱਪਰ ਚੁੱਕਿਆ, ਜਿਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਉਪਰ ਚੱਲਣਾ ਚਾਹੀਦਾ ਹੈ ।
ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਪ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਕੇਂਦਰ ਸਰਕਾਰ ਡਾ. ਭੀਮ ਰਾਉ ਅੰਬੇਡਕਰ ਵਲੋਂ ਦਿੱਤੀ ਅਜ਼ਾਦੀ ਖੋਹਣ ਦੇ ਕੋਝੇ ਯਤਨ ਕਰ ਰਹੀ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਪ ਪਾਰਟੀ ਬਰਦਾਸ਼ਤ ਨਹੀਂ ਕਰੇਗੀ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਆਪਣੀ ਰਾਜਧਾਨੀ ਦਿੱਲੀ ਵਿਖੇ ਜਾਣ ਤੋਂ ਰੋਕਣ ਲਈ ਅੜਿੱਕੇ ਡਾਹ ਕੇ ਹਰਿਆਣਾ ਪੁਲਿਸ ਰਾਹੀਂ ਜਬਰ ਢਾਹਿਆ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ । ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਵੀ ਇਸ ਦੇਸ਼ ਦਾ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਇਸ ਲਈ ਕੇਂਦਰ ਨੂੰ ਕਿਸਾਨਾਂ ਨਾਲ ਬੈਠਕ ਕਰਕੇ ਇਸ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਮੰਗਾਂ ਕੇਂਦਰ ਸਰਕਾਰ ਨਾਲ ਹੀ ਸਬੰਧਤ ਹਨ । ਉਨ੍ਹਾਂ ਨੇ ਕਿਸਾਨਾਂ ਉੱਪਰ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਜਾਣ ਤੋਂ ਰੋਕਣਾ ਗ਼ੈਰਕਾਨੂੰਨੀ ਹੈ ।
ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉੱਪਰ ਹਮਲਾ ਮੰਦਭਾਗਾ ਹੈ ਪ੍ਰੰਤੂ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲੋਂ ਵਚਨਬੱਧ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲੋਂ ਬੇਫ਼ਿਕਰ ਹੋ ਜਾਣ ਕਿਉਂਕਿ ਪੰਜਾਬ ਸੁਰੱਖਿਅਤ ਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਕਿਸੇ ਵੀ ਘਿਨੌਣੀ ਹਰਕਤ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਇੱਕ ਵੱਖਰੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਮਜ਼ਬੂਤ ਹੈ ਤੇ ਪੰਜਾਬ ਸਰਕਾਰ ਨੇ ਕਰਜ਼ਾ ਲੈਣ ਦੀ ਦਰ ਨੂੰ ਘਟਾਇਆ ਹੈ ਅਤੇ ਸੂਬਾ ਸਰਕਾਰ ਨੇ ਪ੍ਰਾਈਵੇਟ ਤਾਪ ਬਿਜਲੀ ਪਲਾਂਟ ਵੀ ਖ਼ਰੀਦ ਕੇ ਨਵਾਂ ਰਿਕਾਰਡ ਬਣਾਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਦਿੱਤੀਆਂ ਪੰਜ ਗਰੰਟੀਆਂ ਵਿੱਚੋਂ ਚਾਰ ਪੂਰੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੀ ਇੱਕ ਗਰੰਟੀ ਵੀ ਜਲਦ ਪੂਰੀ ਕਰ ਦਿੱਤੀ ਜਾਵੇਗੀ । ਵਿੱਤ ਮੰਤਰੀ ਨੇ ਕਿਹਾ ਕਿ ਹਰ ਪਾਸੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਹੈ, ਸਿੱਟੇ ਵਜੋਂ ਰਾਜ ਵਿੱਚ ਇੰਡਸਟਰੀ ਖੇਤਰ ਵਿੱਚ ਢਾਈ ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ । ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਐਸ. ਡੀ. ਐਮ. ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top