Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:48 am

+91 90915 01313 , +91 90916 01313

punjabbanni@gmail.com
punjabbani@yahoo.com

ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ 'ਚ ਸੜਕਾਂ ਦੀ ਸਫ਼ਾਈ ਲਈ 98.56 ਲੱਖ ਰੁਪਏ ਦੀ ਲਾਗਤ ਨਾਲ ਚਲਾਈਆਂ ਦੋ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ 'ਚ ਸੜਕਾਂ ਦੀ ਸਫ਼ਾਈ ਲਈ 98.56 ਲੱਖ ਰੁਪਏ ਦੀ ਲਾਗਤ ਨਾਲ ਚਲਾਈਆਂ ਦੋ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ‘ਚ ਸੜਕਾਂ ਦੀ ਸਫ਼ਾਈ ਲਈ 98.56 ਲੱਖ ਰੁਪਏ ਦੀ ਲਾਗਤ ਨਾਲ ਚਲਾਈਆਂ ਦੋ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ
-ਤਿੰਨ ਮਕੈਨੀਕਲ ਰੋਡ ਸਵੀਪਿੰਗ ਮਸ਼ੀਨਾਂ ਨਾਲ ਹੋਰ ਵੀ ਬਿਹਤਰ ਢੰਗ ਨਾਲ ਹੋਵੇਗੀ ਪਟਿਆਲਾ ਸ਼ਹਿਰ ‘ਚ ਸਫ਼ਾਈ : ਅਜੀਤਪਾਲ ਸਿੰਘ ਕੋਹਲੀ
-ਕਿਹਾ, ਪਟਿਆਲਾ ‘ਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ, ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ
ਪਟਿਆਲਾ, 6 ਦਸੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਨਗਰ ਨਿਗਮ ਵਿਖੇ ਸ਼ਹਿਰ ਦੀਆਂ ਸੜਕਾਂ ਦੀ ਬਿਹਤਰ ਢੰਗ ਨਾਲ ਸਫ਼ਾਈ ਕਰਨ ਲਈ 98.56 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈਆਂ ਗਈਆਂ 2 ਹੋਰ ਮਕੈਨੀਕਲ ਰੋਡ ਸਵੀਪਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਰਜਤ ਓਬਰਾਏ ਵੀ ਮੌਜੂਦ ਸਨ । ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸ਼ਹਿਰ ਵਿੱਚ ਸੜਕਾਂ ਦੇ ਕਿਨਾਰਿਆਂ ‘ਤੇ ਪਈ ਮਿੱਟੀ ਤੇ ਹੋਰ ਕਚਰੇ ਨੂੰ ਸਾਫ਼ ਕਰਨ ਲਈ ਨਗਰ ਨਿਗਮ ਕੋਲ ਪਹਿਲਾਂ ਹੀ ਇੱਕ ਮਸ਼ੀਨ ਕੰਮ ਕਰ ਰਹੀ ਹੈ ਪਰੰਤੂ ਇਹ ਇੱਕ ਮਸ਼ੀਨ ਨਾਕਾਫ਼ੀ ਹੋਣ ਕਰਕੇ ਦੋ ਹੋਰ ਮਸ਼ੀਨਾਂ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਲਗਾਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਹੁਣ ਤਿੰਨ ਮਸ਼ੀਨਾਂ ਨਾਲ ਹੋਰ ਵੀ ਬਿਹਤਰ ਢੰਗ ਨਾਲ ਸ਼ਹਿਰ ਦੀਆਂ ਸੜਕਾਂ ਦੀ ਸਫ਼ਾਈ ਹੋ ਸਕੇਗੀ । ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਉਚੇਚੇ ਫ਼ੰਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਸ਼ਹਿਰ ਦੇ ਰੁਕੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 24 ਘੰਟੇ 7 ਦਿਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੇ ਪ੍ਰਾਜੈਕਟ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਸ਼ਹਿਰ ਵਿੱਚ ਤੇਜੀ ਨਾਲ ਜਾਰੀ ਹੈ ਅਤੇ ਕੋਈ ਵੀ ਸੜਕ ਬਿਨ੍ਹਾਂ ਮੁਰੰਮਤ ਨਹੀਂ ਰਹੇਗੀ । ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਹ ਖ਼ੁਦ ਲਗਾਤਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਮੋਨੀਟਰ ਕਰ ਰਹੇ ਹਨ ਤਾਂ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ । ਨਗਰ ਨਿਗਮ ਕਮਿਸ਼ਨਰ ਡਾ. ਰਜ਼ਤ ਓਬਰਾਏ ਨੇ ਦੱਸਿਆ ਕਿ ਮਕੈਨੀਕਲ ਰੋਡ ਸਵੀਪਿੰਗ ਮਸ਼ੀਨਾਂ ਨਾਲ ਸੜਕਾਂ ‘ਤੇ ਪਈ ਮਿੱਟੀ ਤੇ ਹੋਰ ਕੂੜੇ ਕਰਕਟ ਨੂੰ ਆਸਾਨੀ ਨਾਲ ਇਕੱਠਾ ਕਰਕੇ ਸੜਕਾਂ ਨੂੰ ਸਾਫ਼ ਸੁੱਥਰੀਆਂ ਬਣਾਇਆ ਜਾ ਸਕਦਾ ਹੈ, ਇਸ ਨਾਲ ਲੋਕਾਂ ਨੂੰ ਹੋਰ ਵੀ ਸਾਫ਼ ਸੁਥਰਾ ਆਲਾ ਦੁਆਲਾ ਮਿਲੇਗਾ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top