Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:31 am

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਕੀਤੀ ਚੋਬਦਾਰ ਵਜੋਂ ਸੇਵਾ

ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਕੀਤੀ ਚੋਬਦਾਰ ਵਜੋਂ ਸੇਵਾ

ਸੁਖਬੀਰ ਬਾਦਲ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਬਰਛਾ ਫੜ ਕੇ ਕੀਤੀ ਚੋਬਦਾਰ ਵਜੋਂ ਸੇਵਾ
ਸ੍ਰੀ ਮੁਕਤਸਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਤਨਖਾਹ ਵਜੋਂ ਲਗਾਈ ਸੇਵਾ ਦੇ ਪੰਜਵੇਂ ਪੜਾਅ ’ਚ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਰੜੇ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਦੋ ਰੋਜ਼ਾ ਸੇਵਾ ਸ਼ੁਰੂ ਕੀਤੀ । ਇਸ ਮੌਕੇ ਉਨ੍ਹਾਂ ਹੱਥ ’ਚ ਬਰਛਾ ਫੜ ਕੇ ਚੋਬਦਾਰ ਵਜੋਂ ਸੇਵਾ ਨਿਭਾਈ, ਇਸ ਤੋਂ ਇਲਾਵਾ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ । ਇਸ ਦੌਰਾਨ ਉਨ੍ਹਾਂ ਨੀਲਾ ਚੋਲਾ ਪਾਇਆ ਹੋਇਆ ਸੀ ਤੇ ਗੁਰਬਾਣੀ ਦੀ ਤੁੱਕ ਲਿਖੀ ਤਖਤੀ ਗਲ ’ਚ ਪਾਈ ਹੋਈ ਹੈ । ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ । ਇਸ ਦੌਰਾਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਉਪਰ ਉਹ ਚੋਬਦਾਰ ਵਜੋਂ ਸਵੇਰੇ 9 ਤੋਂ 10 ਵਜ੍ਹੇ ਤੱਕ ਸੇਵਾ ਕਰਨਗੇ । ਇਸ ਉਪਰੰਤ ਉਨ੍ਹਾਂ ਕੀਰਤਨ ਸਰਵਣ ਕਰਨਗੇ ਤੇ ਇਸ ਤੋਂ ਬਾਅਦ ਲੰਗਰ ਹਾਲ ’ਚ ਬਰਤਨ ਸਾਫ ਕਰਨ ਦੀ ਸੇਵਾ ਕਰਨਗੇ ।

Advertisement
Advertisement
Advertisement
Advertisement
Scroll to Top