ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਲੜੇਗੀ ਚੋਣਾਂ : ਕੇਜਰੀਵਾਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 11 December, 2024, 11:24 AM

ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਲੜੇਗੀ ਚੋਣਾਂ : ਕੇਜਰੀਵਾਲ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ `ਚ ਅਗਲੇ ਸਾਲ ਫਰਵਰੀ 2025 `ਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ `ਤੇ ਪੋਸਟ ਪਾ ਕੇ ਦੱਸਿਆ ਕਿ ਉਹ ਦਿੱਲੀ `ਚ ਇਕੱਲਿਆਂ ਹੀ ਚੋਣ ਲੜਨਗੇ। ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਤੇ `ਆਪ` ਵਿਚਾਲੇ ਗਠਜੋੜ ਲਈ ਸਮਝੌਤਾ ਅੰਤਿਮ ਪੜਾਅ `ਤੇ ਹੈ । ਕਾਂਗਰਸ ਨੂੰ 15 ਸੀਟਾਂ ਮਿਲ ਸਕਦੀਆਂ ਹਨ ਤੇ ਇੰਡੀਆ ਗਠਜੋੜ ਦੇ ਹੋਰ ਮੈਂਬਰਾਂ ਨੂੰ 1 ਜਾਂ 2 ਸੀਟਾਂ ਮਿਲ ਸਕਦੀਆਂ ਹਨ। ਬਾਕੀ ਸੀਟਾਂ `ਤੇ ਆਮ ਆਦਮੀ ਪਾਰਟੀ ਖੁਦ ਚੋਣ ਲੜੇਗੀ ਪਰ ਹੁਣ `ਆਪ` ਨੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਦਿੱਲੀ `ਚ ਇਕੱਲਿਆਂ ਹੀ ਚੋਣਾਂ ਲੜੇਗੀ । ਜਿ਼ਕਰਯੋਗ ਹੈ ਕਿ ਗਠਜੋੜ ਨੂੰ ਲੈ ਕੇ ਮੰਗਲਵਾਰ ਰਾਤ ਨੂੰ ਇੰਡੀਆ ਗਠਜੋੜ ਦੇ ਨੇਤਾਵਾਂ ਵਿਚਾਲੇ ਬੈਠਕ ਹੋਈ ਸੀ। ਇਸ ਤੋਂ ਬਾਅਦ ਹੀ ਬੁੱਧਵਾਰ ਨੂੰ ਕੇਜਰੀਵਾਲ ਨੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ ।



Scroll to Top