Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਸੀ. ਬੀ. ਨੇ ਹਵਾਲੇ ਦੇ 4 ਕਰੋੜ ਰੁਪਏ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਐਨ. ਸੀ. ਬੀ. ਨੇ ਹਵਾਲੇ ਦੇ 4 ਕਰੋੜ ਰੁਪਏ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਐਨ. ਸੀ. ਬੀ. ਨੇ ਹਵਾਲੇ ਦੇ 4 ਕਰੋੜ ਰੁਪਏ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨ. ਸੀ. ਬੀ.) ਨੇ ਦਿੱਲੀ `ਚ ਵੱਡੀ ਕਾਰਵਾਈ ਕਰਦਿਆਂ ਚਾਂਦਨੀ ਚੌਕ `ਚ ਤਿੰਨ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰਕੇ ਇਕ ਹਵਾਲਾ ਆਪਰੇਟਰ ਤੋਂ 4.64 ਕਰੋੜ ਰੁਪਏ ਬਰਾਮਦ ਕੀਤੇ। ਜਾਂਚ ਏਜੰਸੀ ਮੁਤਾਬਕ ਇਹ ਬਰਾਮਦਗੀ ਦਿੱਲੀ `ਚ ਹਾਲ ਹੀ `ਚ ਕੋਕੀਨ ਦੀ ਸਭ ਤੋਂ ਵੱਡੀ ਖੇਪ 82.5 ਕਿਲੋਗ੍ਰਾਮ ਜ਼ਬਤ ਕਰਨ ਦੇ ਮਾਮਲੇ `ਚ ਕੀਤੀ ਗਈ ਹੈ । ਦਰਅਸਲ, ਦਿੱਲੀ ਯੂਨਿਟ ਐਨਸੀਬੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚਾਂਦਨੀ ਚੌਕ ਵਿੱਚ ਹਵਾਲਾ ਆਪਰੇਟਰ ਕੋਲ ਵੱਡੀ ਰਕਮ ਰੱਖੀ ਹੋਈ ਹੈ । ਇਹ ਪੈਸਾ ਨਸ਼ਾ ਤਸਕਰੀ ਗਰੋਹ ਦਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਕਈ ਟੀਮਾਂ ਦਾ ਗਠਨ ਕੀਤਾ ਹੈ । ਜਾਂਚ ਟੀਮਾਂ ਨੇ ਚਾਂਦਨੀ ਚੌਕ ਵਿੱਚ ਹੀ ਤਿੰਨ ਵੱਖ-ਵੱਖ ਥਾਵਾਂ ਦੀ ਤਲਾਸ਼ੀ ਲਈ । ਤਲਾਸ਼ੀ ਦੌਰਾਨ ਇਹ ਨਕਦੀ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਐਨਸੀਬੀ ਨੇ ਛਾਪਾ ਮਾਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਜਾਂਚ ਟੀਮ ਨੇ ਮੌਕੇ ਤੋਂ ਕਈ ਡਿਜੀਟਲ ਡਿਵਾਈਸ ਅਤੇ ਕੁਝ ਦਸਤਾਵੇਜ਼ ਬਰਾਮਦ ਕੀਤੇ ਹਨ । ਐਨ. ਸੀ. ਪੀ. ਮੌਕੇ `ਤੇ ਮਿਲੇ ਦਸਤਾਵੇਜ਼ਾਂ ਅਤੇ ਇਸ ਦੇ ਵੇਰਵਿਆਂ ਦੀ ਜਾਂਚ ਕਰ ਰਹੀ ਹੈ ।
ਦੱਸਣਯੋਗ ਹੈ ਕਿ ਕੋਕੀਨ ਮਾਮਲੇ ਦੀ ਜਾਂਚ ਦੌਰਾਨ ਐੱਨ. ਸੀ. ਪੀ. ਨੂੰ ਵਿਦੇਸ਼ਾਂ `ਚ ਰਹਿਣ ਵਾਲੇ ਲੋਕਾਂ ਦੇ ਇੱਕ ਗੈਂਗ ਬਾਰੇ ਪਤਾ ਲੱਗਾ ਸੀ, ਜਿਸ ਤੋਂ ਪਤਾ ਲੱਗਾ ਕਿ ਉਹ ਚਾਂਦਨੀ ਚੌਕ ਦੇ ਹਵਾਲਾ ਚਾਲਕਾਂ ਨਾਲ ਪੈਸਿਆਂ ਦਾ ਲੈਣ-ਦੇਣ ਕਰਦਾ ਹੈ । ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਹ ਸਿੰਡੀਕੇਟ ਕੋਰੀਅਰ, ਛੋਟੀਆਂ ਕਾਰਗੋ ਸੇਵਾਵਾਂ ਰਾਹੀਂ ਵਿਦੇਸ਼ਾਂ ਵਿਚ ਬੈਠੇ ਲੋਕਾਂ ਦਾ ਗਰੋਹ ਚਲਾਉਂਦਾ ਹੈ, ਇਸ ਮਾਮਲੇ ਵਿਚ ਸ਼ਾਮਲ ਲੋਕ ਮੁੱਖ ਤੌਰ `ਤੇ `ਹਵਾਲਾ ਸੰਚਾਲਕ` ਹਨ ਅਤੇ ਇਕ ਦੂਜੇ ਤੋਂ ਗੁੰਮਨਾਮ ਰਹਿੰਦੇ ਹਨ । ਜਿਕਰਯੋਗ ਕਿ ਇਸ ਮਾਮਲੇ `ਚ 14 ਨਵੰਬਰ ਨੂੰ ਦਿੱਲੀ ਦੇ ਜਨਕਪੁਰੀ ਅਤੇ ਨਾਂਗਲੋਈ ਇਲਾਕੇ `ਚੋਂ 82.53 ਕਿਲੋ ਹਾਈ ਗ੍ਰੇਡ ਕੋਕੀਨ ਬਰਾਮਦ ਕੀਤੀ ਗਈ ਸੀ ਅਤੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top