Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:15 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ

ਪੰਜਾਬ 'ਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹੇ ਜਾਣਗੇ

ਆਂਗਣਵਾੜੀ ਵਰਕਰਾਂ ਦੀਆਂ 6000 ਅਸਾਮੀਆਂ ਜਲਦ ਭਰੀਆਂ ਜਾਣਗੀਆਂ – ਡਾ. ਬਲਜੀਤ ਕੌਰ
– ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਮਿਲਣਗੇ
– ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵਲੋਂ ਬਿਰਧ ਆਸ਼ਰਮਾਂ ਦਾ ਵੀ ਨਿਰੀਖਣ
ਦੋਰਾਹਾ , 28 ਜੂਨ 2023 – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।
ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।ਡਾ. ਬਲਜੀਤ ਕੌਰ ਜ਼ਿਲ੍ਹਾ ਹੈੱਡਕੁਆਰਟਰ ਤੋਂ 21 ਕਿਲੋਮੀਟਰ ਦੂਰ ਦੋਰਾਹਾ ਵਿਖੇ ਇਕ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਰਾਜ ਵਿੱਚ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਖਾਸ ਕਰਕੇ ਗਰਭਵਤੀ ਅਤੇ ਦੁੱਧ ਪਿਆਉਣ ਵਾਲੀਆਂ ਔਰਤਾਂ ਦੀ ਭਲਾਈ ਅਤੇ ਆਂਗਣਵਾੜੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੌਰੇ ਦਾ ਮੁੱਖ ਮੰਤਵ ਬਜ਼ੁਰਗਾਂ ਅਤੇ ਬੱਚਿਆਂ ਲਈ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਰਕਾਰੀ ਕੇਂਦਰਾਂ ਵਿੱਚ ਬਿਹਤਰ ਸੇਵਾਵਾਂ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਐਸ.ਪੀ. ਖੰਨਾ ਡਾ. ਪ੍ਰਗਿਆ ਜੈਨ, ਐਸ.ਡੀ.ਐਮ. ਜਸਲੀਨ ਕੌਰ ਭੁੱਲਰ, ਡੀ.ਐਸ.ਪੀ. ਸਮਰਾਲਾ ਹਰਸਿਮਰਤ ਸਿੰਘ ਅਤੇ ਹੋਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top