Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:32 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੁਨੇਹਾ ਦੁਨੀਆ ਵਿੱਚ ਫੈਲਾਉਣ ਦੀ ਲੋੜ : ਬ੍ਰਾਹਮਣ/ਸਨਾਤਨ ਸਮਾਜ ਵੈਲਫੇਅਰ ਫਰੰਟ ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੁਨੇਹਾ ਦੁਨੀਆ ਵਿੱਚ ਫੈਲਾਉਣ ਦੀ ਲੋੜ : ਬ੍ਰਾਹਮਣ/ਸਨਾਤਨ ਸਮਾਜ ਵੈਲਫੇਅਰ ਫਰੰਟ ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੁਨੇਹਾ ਦੁਨੀਆ ਵਿੱਚ ਫੈਲਾਉਣ ਦੀ ਲੋੜ : ਬ੍ਰਾਹਮਣ/ਸਨਾਤਨ ਸਮਾਜ ਵੈਲਫੇਅਰ ਫਰੰਟ ਪੰਜਾਬ
ਪਟਿਆਲਾ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਅਤੇ ਭਾਈ ਮਤੀ ਦਾਸ, ਸਤੀ ਦਾਸ ਅਤੇ ਦਿਆਲਾ ਜੀ ਨੂੰ ਸਮਰਪਿਤ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਅਤੇ ਸਨਾਤਨ ਸਮਾਜ ਵੈਲਫੇਅਰ ਫਰੰਟ ਪੰਜਾਬ ਵੱਲੋਂ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਬਰੈਡ ਪਕੌੜਾ ਤੇ ਚਾਹ ਦਾ ਲੰਗਰ ਲਗਾਇਆ ਗਿਆ । ਸਾਬਕਾ ਚੇਅਰਮੈਨ ਐਂਡ. ਹਰਿੰਦਰ ਸ਼ਰਮਾ ਕੌਰਜੀਵਾਲਾ ਅਤੇ ਅਸ਼ਵਨੀ ਭਾਸਕਰ ਸ਼ਾਸ਼ਤਰੀ ਸਪੋਕਸਮੈਨ ਸੰਯੁਕਤ ਬ੍ਰਾਹਮਣ ਮੋਰਚਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੀ ਸਹਾਦਤ ਦੇ ਕੇ ਸੁਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੀ ਅਦੁੱਤੀ ਮਿਸਾਲ ਦਿੱਤੀ ਅਤੇ ਵੰਨ ਸੁਵੰਨਤਾ ਨੂੰ ਬਚਾਇਆ। ਜਦੋਂ ਵੀ ਕਦੇ ਕੌਮੀ ਅਖੰਡਤਾ ਦੀ ਗੱਲ ਚੱਲੇਗੀ ਤਾਂ ਨੌਵੀ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਦਾ ਜਿਕਰ ਹਰ ਹਾਲਤ ਵਿੱਚ ਹੋਵੇਗਾ । ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸਹਾਦਤ ਦੀ ਮਿਸਾਲ ਹੋਰ ਕਿਧਰੇ ਵੀ ਨਹੀਂ ਮਿਲਦੀ। ਭੂਸ਼ਨ ਸ਼ਰਮਾ ਪ੍ਰਧਾਨ ਜਿਲ੍ਹਾ ਪਟਿਆਲਾ ਨੇ ਕਿਹਾ ਕਿ ਪਟਿਆਲਾ ਅੱਜ ਦੇ ਸਮੇਂ ਦੀ ਲੋੜ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਇਆ ਜਾਵੇ । ਇਸ ਮੌਕੇ ਸਰਪੰਚ ਹਰੀ ਕਿਸ਼ਨ ਪੰਜੋਲਾ, ਵਿਨੋਦ ਭਟਨਾਗਰ ਪ੍ਰਧਾਨ (ਸੇਵਾ ਦਲ), ਸਤਪਾਲ ਪ੍ਰਾਸ਼ਰ, ਰਜਿੰਦਰ ਸ਼ਰਮਾ (ਐਸ.ਡੀ. ਓ.), ਗਗਨਦੀਪ ਭਾਰਦਵਾਜ, ਸੰਦੀਪ ਸ਼ਰਮਾ, ਸਤਿਆਪਾਲ ਪਾਂਡੇ, ਗੁਰਬਚਨ ਜਾਂਸਲਾ, ਐਡ. ਅਸ਼ਵਨੀ ਸ਼ਰਮਾ, ਐਡ. ਨਵਦੀਪ ਸ਼ਰਮਾ, ਪੰਡਿਤ ਕਾਮ ਦੇਵ ਜੀ ਸ੍ਰੀ ਕਾਲੀ ਮਾਤਾ ਮੰਦਿਰ, ਪੰਡਿਤ ਕਾਲੀ ਜੀ ਸ੍ਰੀ ਕਾਲੀ ਮਾਤਾ ਮੰਦਿਰ, ਐਡਵੋਕੇਟ ਨਵਦੀਪ ਸ਼ਰਮਾ, ਜਤਿੰਦਰ ਜੋਲੀ ਆਦਿ ਹਾਜਰ ਸਨ ।

Advertisement
Advertisement
Advertisement
Advertisement
Scroll to Top