Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਲਈ ਦੋ ਰਿਫਰੈਸ਼ਰ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਲਈ ਦੋ ਰਿਫਰੈਸ਼ਰ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕਾਂ ਲਈ ਦੋ ਰਿਫਰੈਸ਼ਰ ਕੋਰਸ ਸ਼ੁਰੂ
ਪਟਿਆਲਾ, 10 ਦਸੰਬਰ : ਪੰਜਾਬੀ ਯੂਨੀਵਰਸਿਟੀ ਵਿਖੇ ਯੂ. ਜੀ. ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਅਧਿਆਪਕਾਂ ਦੀ ਸਮਰਥਾ ਦੇ ਨਿਰਮਾਣ ਸੰਬੰਧੀ ਮਕਸਦ ਨਾਲ਼ ਦੋ ਰਿਫ਼ਰੈਸ਼ਰ ਕੋਰਸ ਅੱਜ ਸ਼ੁਰੁ ਕੀਤੇ ਗਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਪਹਿਲਾ ਕੋਰਸ ਲਾਇਫ਼ ਸਾਇੰਸਜ਼ ਨਾਲ਼ ਸੰਬੰਧਤ ਹੈ ਜਦੋਂ ਕਿ ਦੂਜਾ ਆਨਲਾਈਨ ਮੂਕਸ ਕੋਰਸਾਂ ਨਾਲ਼ ਸੰਬੰਧਤ ਹੈ । ਉਨ੍ਹਾਂ ਦੱਸਿਆ ਕਿ ਦੋਹੇਂ ਕੋਰਸ ਆਫਲਾਈਨ ਵਿਧੀ ਰਾਹੀਂ ਕਰਵਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਦੋਹਾਂ ਕੋਰਸਾਂ ਦੀ ਸ਼ੁਰੂਆਤ ਸਮੇਂ ਰੱਖੇ ਗਏ ਉਦਘਾਟਨੀ ਸੈਸ਼ਨ ਮੌਕੇ ਲਾਈਫ਼ ਸਾਇੰਸ ਫ਼ੈਕਲਟੀ ਦੇ ਡੀਨ ਪ੍ਰੋ. ਮਿੰਨੀ ਸਿੰਘ ਅਤੇ ਭਾਈ ਘਨੱਈਆ ਸਿਹਤ ਕੇਂਦਰ ਤੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ । ਪ੍ਰੋ. ਮਿੰਨੀ ਸਿੰਘ ਨੇ ਇਸ ਮੌਕੇ ਬੋਲਦਿਆਂ ਲਾਈਫ਼ ਸਾਇੰਸਜ਼ ਦੇ ਵਿਿਸ਼ਆਂ ਦੀ ਸਾਰਥਿਕਤਾ ਬਾਰੇ ਗੱਲ ਕੀਤੀ ਅਤੇ ਇਸ ਲਿਹਾਜ਼ ਨਾਲ਼ ਰਿਫ਼ਰੈਸ਼ਰ ਕੋਰਸ ਦੀ ਮਹੱਤਤਾ ਨੂੰ ਉਜਾਗਰ ਕੀਤਾ । ਉਨ੍ਹਾਂ ਕਿਹਾ ਕਿ ਇਹ ਕੋਰਸ ਸਿਰਫ਼ ਗਿਆਨ ਵਿੱਚ ਵਾਧਾ ਹੀ ਨਹੀਂ ਕਰਦੇ ਬਲਕਿ ਇੱਥੇ ਵੱਖ-ਵੱਖ ਫ਼ੈਕਲਟੀ ਮੈਂਬਰਾਂ ਦਾ ਆਪਸ ਵਿਚਲਾ ਆਦਾਨ-ਪ੍ਰਦਾਨ ਬਹੁਤ ਸਾਰੀਆਂ ਅਕਾਦਮਿਕ ਸਾਂਝੇਦਾਰੀਆਂ ਲਈ ਵੀ ਰਾਹ ਖੋਲ੍ਹਦਾ ਹੈ । ਡਾ. ਰੇਗੀਨਾ ਮੈਣੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ, ਇਨ੍ਹਾਂ ਕੋਰਸਾਂ ਜ਼ਰੀਏ ਭਾਰਤ ਭਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਫੈਕਲਟੀ ਮੈਂਬਰ ਇਕੱਠੇ ਇੱਕ ਮੰਚ ਉੱਤੇ ਆਉਂਦੇ ਹਨ ਅਤੇ ਇੱਕ ਦੂਜੇ ਤੋਂ ਸਿੱਖਣ ਦਾ ਸ਼ਾਨਦਾਰ ਮੌਕਾ ਮਿਲਦਾ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸਿੱਖਣ ਬਾਰੇ ਆਪਣੇ ਨਜ਼ਰੀਏ ਨੂੰ ਵੱਡਾ ਕਰਨ ਦੀ ਜ਼ਰੂਰਤ ਹੈ । ਅਜਿਹਾ ਕਰਨ ਨਾਲ਼ ਅਸੀਂ ਹੋਰ ਬਹੁਤ ਕੁੱਝ ਸਿੱਖ ਸਕਦੇ ਹਾਂ । ਲਾਈਫ਼ ਸਾਇੰਸ ਨਾਲ਼ ਸੰਬੰਧਤ ਕੋਰਸ ਦੇ ਕੋਆਰਡੀਨੇਟਰ ਪ੍ਰੋ. ਹਿਮੇਂਦਰ ਭਾਰਤੀ ਅਤੇ ਮੂਕਸ ਆਨਲਾਈਨ ਕੋਰਸਾਂ ਨਾਲ਼ ਸੰਬੰਧਤ ਰਿਫ਼ਰੈਸ਼ਰ ਕੋਰਸ ਦੇ ਕੋਆਰਡੀਨੇਟਰ ਦਲਜੀਤ ਅਮੀ ਵੱਲੋਂ ਇਸ ਮੌਕੇ ਆਪੋ ਆਪਣੇ ਕੋਰਸਾਂ ਦੀ ਰੂਪ-ਰੇਖਾ ਅਤੇ ਮਕਸਦ ਬਾਰੇ ਗੱਲ ਕੀਤੀ ਗਈ ।

Advertisement
Advertisement
Advertisement
Advertisement
Scroll to Top