Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੱਤਰ ਸਕੂਲ ਸਿੱਖਿਆ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ

ਸਕੱਤਰ ਸਕੂਲ ਸਿੱਖਿਆ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ

ਸਕੱਤਰ ਸਕੂਲ ਸਿੱਖਿਆ ਨੇ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਬਲਾਕ ਰਾਜਪੁਰਾ ਦੇ ਸਕੂਲਾਂ ਦਾ ਦੌਰਾ ਕੀਤਾ
-ਢਕਾਨਸੂ ਕਲਾਂ ਵਿਖੇ ਸਕੂਲ ਮੁਖੀ ਦੇ ਉੱਦਮਾਂ ਦੀ ਸਰਾਹਨਾ ਕੀਤੀ
-ਮਿਨੀ ਸਾਇੰਸ ਸੈਂਟਰ ਦੇ ਨਾਲ-ਨਾਲ ਵਿਦਿਆਰਥੀਆਂ ਦੇ ਲਈ ਤਿਆਰ ਈ-ਲਾਇਬ੍ਰੇਰੀ ਦੀ ਗੁਣਵੱਤਾ ਨੂੰ ਸਰਾਹਿਆ
ਰਾਜਪੁਰਾ/ਪਟਿਆਲਾ 10 ਦਸੰਬਰ : ਸਿੱਖਿਆ ਵਿਭਾਗ ਦੇ ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਜ਼ਿਲ੍ਹਾ ਪਟਿਆਲਾ ਬਲਾਕ ਰਾਜਪੁਰਾ ਵਿੱਚ ਪੈਂਦੇ ਪੇਂਡੂ ਖੇਤਰ ਦੇ ਪੀ. ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਅਤੇ ਹੋਰ ਸਕੂਲਾਂ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ । ਇਸ ਮੌਕੇ ਉਹਨਾਂ ਨੇ ਢਕਾਨਸੂ ਕਲਾਂ ਦੇ ਹਾਈ ਸਕੂਲ ਦੀ ਈ-ਲਾਇਬ੍ਰੇਰੀ, ਮਿੰਨੀ ਸਾਇੰਸ ਸੈਂਟਰ ਵੀ ਦੇਖਿਆ । ਸਕੱਤਰ ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਬੱਚਿਆਂ ਦੀ ਪੜ੍ਹਾਈ ਦੇ ਮਿਆਰ ਸੰਬੰਧੀ ਗੱਲਬਾਤ ਵੀ ਕੀਤੀ। ਸਕੂਲ ਵਿੱਚ ਆਯੋਜਿਤ ਹੋਏ ਵਿੱਦਿਅਕ ਮੇਲੇ ਦੌਰਾਨ ਬੱਚਿਆਂ ਵੱਲੋਂ ਬਣਾਏ ਗਏ ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਵਰਕਿੰਗ ਮਾਡਲ, ਆਡੀਓ-ਵਿਜੂਅਲ ਏਡ ਅਤੇ ਚਾਰਟ ਦੇਖੇ । ਉਹਨਾਂ ਬੱਚਿਆਂ ਦੁਆਰਾ ਦਿੱਤੀ ਗਈ ਪੇਸ਼ਕਾਰੀ ਲਈ ਬੱਚਿਆਂ, ਅਧਿਆਪਕਾਂ ਅਤੇ ਸਕੂਲ ਮੁਖੀ ਦੀ ਸਰਾਹਨਾ ਵੀ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਜੀਵ ਕੁਮਾਰ ਡੀ. ਐੱਸ. ਐੱਮ. ਪਟਿਆਲਾ ਕਮ ਹੈੱਡ ਮਾਸਟਰ ਪੀ. ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕਮਲ ਕਿਸ਼ੋਰ ਯਾਦਵ ਦੇ ਨਾਲ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਸ਼ਾਲੂ ਮਹਿਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਨੇ ਵੀ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਮਾਪਿਆਂ ਤੋਂ ਵੀ ਸਕੂਲ ਦੀ ਪੜ੍ਹਾਈ ਸੰਬੰਧੀ ਫੀਡਬੈਕ ਲਈ । ਇਸ ਮੌਕੇ ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ ਬਲਾਕ ਰਾਜਪੁਰਾ-2, ਪਿੰਡ ਦੇ ਨਵੇਂ ਬਣੇ ਸਰਪੰਚ ਦਲਜੀਤ ਸਿੰਘ ਅਤੇ ਪਿੰਡ ਦੀ ਸਮੂਹ ਪੰਚਾਇਤ, ਜਸਪਾਲ ਸ਼ਰਮਾ, ਦਲਜੀਤ ਸਿੰਘ, ਸਕੂਲ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top