Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:14 am

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸ਼ਿਕਾਇਤ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਰਟੀਫੀਸ਼ਲ ਇੰਟੈਲੀਜੈਂਸ ਆਧਾਰਤ ਸਿਸਟਮ ਸ਼ੁਰੂ ਕਰਨ ਦੇ ਆਦੇਸ਼

ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵੱਲੋਂ ਵੱਖ ਵੱਖ ਮੁਲਾਜ਼ਮਾਂ ਤੇ ਅਧਿਕਾਰੀਆਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦੀ ਸਮੀਖਿਆ

• ਜ਼ਿਆਦਾ ਪੈਂਡਿੰਗ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਸੱਦਣ ਦੇ ਨਿਰਦੇਸ਼

ਚੰਡੀਗੜ੍ਹ, 28 ਜੂਨ:

ਸੂਬੇ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬੱਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ।

ਇੱਥੇ ਆਪਣੇ ਦਫ਼ਤਰ ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਸ੍ਰੀ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।

ਸਾਰੀਆਂ ਬਕਾਇਆ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਸਮਾਂ-ਸੀਮਾ ਤੈਅ ਕਰਨ ਦੀ ਲੋੜ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਸਟਮ ਵਿੱਚ ਸੁਧਾਰ ਲਈ ਸੱਤਾ ਵਿੱਚ ਆਈ ਹੈ ਅਤੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੁਹਰਾਇਆ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਅਨੁਮਾਨ ਲਗਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਲਈ ਇੱਕ ਟੀਮ ਕੰਮ ਕਰ ਰਹੀ ਹੈ । ਉਨ੍ਹਾਂ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪੈਂਡਿੰਗ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਨੇ ਸੀ.ਪੀ.ਜੀ.ਆਰ.ਐਮ.ਐਸ. ਰਾਹੀਂ ਪੀ.ਜੀ.ਆਰ.ਐਸ. ਉਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top