Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ

ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ ਮੀਟਿੰਗ ਦੀ ਅਗਵਾਈ
‘ਆਪ’ 977 ਵਾਰਡਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਉਮੀਦਵਾਰਾਂ ਦੀ ਚੋਣ ਲਈ ਵਚਨਬੱਧ
ਪਹਿਲੀ ਵਾਰ ਕੋਈ ਪਾਰਟੀ ਸਕਰੀਨਿੰਗ ਕਮੇਟੀਆਂ ਰਾਹੀਂ ਉਮੀਦਵਾਰਾਂ ਦੀ ਕਰ ਰਹੀ ਹੈ ਚੋਣ: ਅਮਨ ਅਰੋੜਾ
‘ਆਪ’ ਵਿਚ ਲੋਕਾਂ ਦਾ ਭਾਰੀ ਭਰੋਸਾ ਉਮੀਦਵਾਰਾਂ ਦੀਆਂ ਰਿਕਾਰਡ ਅਰਜ਼ੀਆਂ ਤੋਂ ਝਲਕਦਾ ਹੈ, ‘ਆਪ’ ਦਰਜ ਕਰੇਗੀ ਇਤਿਹਾਸਕ ਜਿੱਤ : ਅਮਨ ਅਰੋੜਾ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ 21 ਦਸੰਬਰ ਨੂੰ ਹੋਣ ਵਾਲੀਆਂ ਲੋਕਲ ਬਾੱਡੀ ਦੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਇੱਕ ਉੱਚ-ਪੱਧਰੀ ਤਿਆਰੀ ਅਤੇ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੀਤੀ । ਮੀਟਿੰਗ ਵਿੱਚ ਸੂਬਾ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਮੈਂਬਰਾਂ ਸਮੇਤ ਸੀਨੀਅਰ ਆਗੂ ਸ਼ਾਮਿਲ ਸਨ । ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਟਿੰਗ ਦੌਰਾਨ ਦਿਖਾਈ ਗਈ ਉਤਸ਼ਾਹੀ ਸ਼ਮੂਲੀਅਤ ਅਤੇ ਸਕਾਰਾਤਮਿਕ ਊਰਜਾ ਨੂੰ ਉਜਾਗਰ ਕਰਦੇ ਹੋਏ 5 ਨਗਰ ਨਿਗਮਾਂ ਅਤੇ 43 ਕਮੇਟੀਆਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 977 ਵਾਰਡਾਂ ਲਈ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੰਗਠਨ ਦੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੀ ਅਗਵਾਈ ਹੇਠ, ਅਸੀਂ ਉਮੀਦਵਾਰਾਂ ਦੀ ਚੋਣ ਲਈ ਇੱਕ ਯੋਜਨਾਬੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ 10 ਜ਼ੋਨਾਂ ਵਿੱਚ ਵੰਡਿਆ ਹੈ । ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਹਰੇਕ ਜ਼ੋਨ ਵਿੱਚ 9 ਮੈਂਬਰੀ ਟੀਮ ਦੇ ਨਾਲ ਅਹੁਦੇਦਾਰਾਂ ਦਾ ਗਠਨ ਕੀਤਾ ਗਿਆ ਹੈ ।
ਅਰੋੜਾ ਨੇ ਕਿਹਾ ਕਿ ਪਹਿਲੀ ਵਾਰ, ਪਾਰਟੀ ਦੇ ਲਗਭਗ 350 ਅਹੁਦੇਦਾਰਾਂ ਨੇ ਸਕਰੀਨਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜੋ ਕਿ ਸ਼ਮੂਲੀਅਤ ਅਤੇ ਨਿਰਪੱਖ ਪ੍ਰਤੀਨਿਧਤਾ ਪ੍ਰਤੀ ਪਾਰਟੀ ਦੇ ਸਮਰਪਣ ਨੂੰ ਦਰਸਾਉਂਦਾ ਹੈ । ਉਨ੍ਹਾਂ ਅੱਗੇ ਕਿਹਾ ਕਿ ਸੰਭਾਵੀ ਉਮੀਦਵਾਰਾਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਦੀ ਭਾਰੀ ਗਿਣਤੀ ‘ਆਪ’ ਦੇ ਸ਼ਾਸਨ ਅਤੇ ਦ੍ਰਿਸ਼ਟੀਕੋਣ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ । ਅਰੋੜਾ ਨੇ ਦੱਸਿਆ ਕਿ ਪਾਰਟੀ ਨੂੰ ਪ੍ਰਤੀ ਵਾਰਡ ਔਸਤਨ 12 ਤੋਂ 15 ਅਰਜ਼ੀਆਂ ਮਿਲੀਆਂ ਹਨ । ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਗਏ ਬਦਲਾਅ ਦੇ ਕੰਮਾਂ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੀ ਕਾਰਗੁਜ਼ਾਰੀ ‘ਤੇ ਭਰੋਸਾ ਪ੍ਰਗਟਾਇਆ । ਉਨ੍ਹਾਂ ਕਿਹਾ ਕਿ ਲੋਕ ਸਾਡੀ ਸਰਕਾਰ ਦੁਆਰਾ ਲਿਆਂਦੇ ਗਏ ਬਦਲਾਅ ਦੇ ਗਵਾਹ ਹਨ ਅਤੇ ਸਥਾਨਕ ਪੱਧਰ ‘ਤੇ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਚੋਣਾਂ ਵਿੱਚ ‘ਆਪ’ ਦਾ ਸਮਰਥਨ ਕਰਨ ਲਈ ਤਿਆਰ ਹਨ । ‘ਆਪ’ ਦਾ ਟੀਚਾ ਵੋਟਰਾਂ ਦਾ ਵਿਸ਼ਵਾਸ ਜਿੱਤਣ ਲਈ ਉੱਚ ਯੋਗਤਾ ਅਤੇ ਸਮਰੱਥਾ ਵਾਲੇ ਉਮੀਦਵਾਰ ਖੜ੍ਹੇ ਕਰਨਾ ਹੈ । ਅਰੋੜਾ ਨੇ ਅਖੀਰ ਵਿੱਚ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜੋ ਉਤਸ਼ਾਹ ਅਤੇ ਦ੍ਰਿੜ੍ਹਤਾ ਦੇਖੀ ਗਈ ਹੈ, ਸਾਨੂੰ ਇਨ੍ਹਾਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਵਿੱਚ ਲੋਕਾਂ ਦਾ ਭਰੋਸਾ ਹੋਰ ਵੀ ਮਜ਼ਬੂਤ ਹੋਵੇਗਾ ।

Advertisement
Advertisement
Advertisement
Advertisement
Scroll to Top