Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ
ਸੰਗਰੂਰ, 12 ਦਸੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਤੇ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਪੱਤਰ ਦੀ ਪਾਲਣਾ ਕਰਦਿਆਂ ਸਮੂਹ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਨੂੰ ਅਸਲਾ ਨਾਲ ਰੱਖਣ ਅਤੇ ਨਾਲ ਚੁੱਕਣ ਉਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਹੁਕਮਾਂ ਮੁਤਾਬਕ ਜੇਕਰ ਕੋਈ ਵਿਅਕਤੀ ਇਹਨਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਇਸ ਸੂਰਤ ਵਿੱਚ ਜ਼ਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 21 ਦਸੰਬਰ ਤੱਕ ਲਾਗੂ ਰਹਿਣਗੇ । ਹੁਕਮਾਂ ਮੁਤਾਬਕ ਰਾਜ ਚੋਣ ਕਮਿਸ਼ਨਰ ਪੰਜਾਬ ਵੱਲੋਂ ਮਿਉਂਸੀਪਲ ਕਾਰਪੋਰੇਸ਼ਨ ਅਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਨੇੜੇ ਭਵਿੱਖ ਹੋ ਰਹੀਆਂ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਅਸਲਾਧਾਰੀਆਂ ਨੂੰ ਅਸਲਾ ਨਾਲ ਰੱਖਣ/ ਨਾਲ ਚੁੱਕਣ ਉਤੇ ਪਾਬੰਦੀ ਲਗਾਉਣਾ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ । ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਪਾਬੰਦੀ ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਜ਼, ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀ ਅਤੇ ਜ਼ਿਲ੍ਹੇ ਵਿੱਚ ਸਥਿਤ ਬੈਂਕਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੰਸੀਆਂ ‘ਤੇ ਲਾਗੂ ਨਹੀਂ ਹੋਵੇਗੀ ।

Advertisement
Advertisement
Advertisement
Advertisement
Scroll to Top