ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਮਹੱਤਵਪੂਰਨ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਮਹੱਤਵਪੂਰਨ ਹੁਕਮ ਜਾਰੀ
ਸੰਗਰੂਰ, 12 ਦਸੰਬਰ : ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਅਤੇ ਚੋਣਾਂ ਦੀ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਲੋਕਾਂ ਵਿੱਚ ਬਿਨਾਂ ਕਿਸੇ ਡਰ ਤੋਂ ਸਫ਼ਲਤਾਪੂਰਵਕ ਕਰਵਾਉਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਚੋਣ ਪ੍ਰਚਾਰ ਵਿੱਚ ਲੜ ਰਹੇ ਉਮੀਦਵਾਰਾਂ ਨਾਲ ਵੱਖੋ ਵੱਖਰੇ ਸਬੰਧ ਰੱਖਣ ਵਾਲੇ ਸਮਰਥਕ, ਨਜ਼ਦੀਕੀ ਰਿਸ਼ਤੇਦਾਰ ਜਾਂ ਹਮਦਰਦ ਅਤੇ ਨਗਰ ਕੌਂਸਲ/ ਨਗਰ ਪੰਚਾਇਤ ਦੀ ਸੀਮਾ ਤੋਂ ਬਾਹਰ ਦੇ ਹੋਰ ਪ੍ਰਮੁੱਖ ਵਿਅਕਤੀ, ਜੋ ਇਸ ਜ਼ਿਲ੍ਹੇ ਦੇ ਵਸਨੀਕ ਨਹੀਂ ਹਨ, ਨਾ ਹੀ ਉਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ, ਉਹ ਵਿਅਕਤੀ ਪੋਲਿੰਗ ਸਟੇਸ਼ਨਾਂ ਦੇ ਆਸ-ਪਾਸ ਅਣ ਅਧਿਕਾਰਤ ਢੰਗ ਨਾਲ ਇੱਧਰ- ਉੱਧਰ ਨਹੀਂ ਘੁੰਮਣਗੇ ਅਤੇ ਉਹ ਚੋਣਾਂ ਦੀ ਮਿਤੀ 21 ਦਸੰਬਰ 2024 ਤੋਂ 48 ਘੰਟੇ ਪਹਿਲਾਂ ਸੰਗਰੂਰ ਜ਼ਿਲ੍ਹੇ ਤੋਂ ਬਾਹਰ ਚਲੇ ਜਾਣ ਨੂੰ ਯਕੀਨੀ ਬਣਾਉਣਗੇ । ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹਨਾਂ ਹੁਕਮਾਂ ਵਿੱਚ ਇਹ ਵੀ ਦਰਜ ਕੀਤਾ ਗਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੇ ਉਪਬੰਧਾਂ ਦੇ ਅਨੁਸਾਰ, ਚੋਣਾਂ ਮਿਤੀ 21 ਦਸੰਬਰ 2024 ਤੋਂ 48 ਘੰਟਿਆਂ ਦੀ ਮਿਆਦ ਦੇ ਦੌਰਾਨ ਕੋਈ ਵੀ ਜਨਤਕ ਮੀਟਿੰਗ ਬੁਲਾਉਣ ਜਾਂ ਆਯੋਜਿਤ ਕਰਨ ਦੀ ਆਗਿਆ ਨਹੀਂ ਹੋਵੇਗੀ ।
