Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:38 pm

+91 90915 01313 , +91 90916 01313

punjabbanni@gmail.com
punjabbani@yahoo.com

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ. ਐਚ. ਏ. ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ ।

Advertisement
Advertisement
Advertisement
Advertisement
Scroll to Top