ਹਰਪਾਲ ਜੁਨੇਜਾ ਬਣੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 11 December, 2024, 05:21 PM
ਹਰਪਾਲ ਜੁਨੇਜਾ ਬਣੇ ਵਾਰਡ ਨੰਬਰ 38 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ
ਪਟਿਆਲਾ : ਆਮ ਆਦਮੀ ਪਾਰਟੀ ਵੱਲੋਂ ਅੱਜ ਮਿਉਂਸੀਪਲ ਕਾਰਪੋਰੇਸ਼ਨ ਪਟਿਆਲਾ ਇਲੈਕਸ਼ਨਾਂ ਦੀ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ ਸ੍ਰੀ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਅਸ਼ੀਰਵਾਦ ਸਦਕਾ ਵਾਰਡ ਨੰਬਰ 38 ਤੋਂ ਉੱਘੇ ਸਮਾਜ ਸੇਵਕ ਭਗਵਾਨ ਦਾਸ ਜੁਨੇਜਾ ਜੀ ਦੇ ਸਪੁੱਤਰ ਹਰਪਾਲ ਜੁਨੇਜਾ ਨੂੰ ਆਮ ਆਦਮੀ ਪਾਰਟੀ ਵੱਲੋਂ ਮਿਉਂਸੀਪਲ ਕਾਰਪੋਰੇਸ਼ਨ ਵਾਰਡ ਨੰਬਰ 38 ਦੀ ਟਿਕਟ ਦੇ ਕੇ ਉਮੀਦਵਾਰ ਬਣਾਇਆ ਗਿਆ, ਜਿਸ ਨਾਲ ਹਰਪਾਲ ਜੁਨੇਜਾ ਦੇ ਸ਼ੁਭਚਿੰਤਕਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਗਈ ਅਤੇ ਭਰੋਸਾ ਦਵਾਇਆ ਕਿ 21 ਦਸੰਬਰ ਨੂੰ ਹੋਣ ਜਾ ਰਹੇ ਇਲੈਕਸ਼ਨਾਂ ਵਿੱਚ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ ।