ਹਾਦਸੇ 'ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ

ਦੁਆਰਾ: News ਪ੍ਰਕਾਸ਼ਿਤ :Wednesday, 28 June, 2023, 07:03 PM

ਹਾਦਸੇ ‘ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ
ਉੱਤਰ ਪ੍ਰਦੇਸ਼ ਦੇ ਬਰੇਲੀ ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ। ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ ਤੋਂ ਬਾਅਦ ਸੋਗ ਦਾ ਮਾਹੌਲ ਹੈ। ਪਟਿਆਲਾ ਤੋਂ 55 ਸਾਲਾ ਪਰਮਜੀਤ ਸਿੰਘ ਆਪਣੇ ਦੋ ਪੁੱਤਰਾਂ ਸਰਵੇਸ਼ ਸਿੰਘ ਅਤੇ ਵੰਸ਼ ਸਿੰਘ ਸਮੇਤ ਭਤੀਜੀ ਅਮਨਦੀਪ ਕੌਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆਇਆ ਸੀ। ਜਿਸ ਤੋਂ ਬਾਅਦ ਦੇਰ ਰਾਤ ਪਟਿਆਲਾ ਆਪਣੀ ਕਾਰ ‘ਚ ਵਾਪਸ ਘਰ ਜਾ ਰਿਹਾ ਸੀ। ਉਦੋਂ ਹੀ ਤਿੰਨੇ ਲੋਕ (ਪਿਓ ਤੇ ਦੋ ਪੁੱਤ) ਟੋਲ ਪਲਾਜ਼ਾ ‘ਤੇ ਫਾਸਟੈਗ ਰੀਚਾਰਜ ਕਰਵਾਉਣ ਲਈ ਆਪਣੀ ਕਾਰ ਤੋਂ ਹੇਠਾਂ ਉਤਰੇ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਤਿੰਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਪਿਤਾ ਸਮੇਤ ਦੋ ਪੁੱਤਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਇਸ ਦੀ ਜਾਣਕਾਰੀ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਮਿਲੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ.