ਅੱਜ ਤੀਜੇ ਦਿਨ 49 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਅੱਜ ਤੀਜੇ ਦਿਨ 49 ਨਾਮਜ਼ਦਗੀ ਪੱਤਰ ਦਾਖਲ ਹੋਏ : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ
ਸੰਗਰੂਰ, 11 ਦਸੰਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਅੱਜ 49 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਜਿਸ ਨਾਲ ਹੁਣ ਤੱਕ ਕਾਗਜ਼ ਭਰਨ ਵਾਲੇ ਉਮੀਦਵਾਰਾਂ ਦੀ ਕੁਲ ਗਿਣਤੀ 50 ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਕੋਈ ਵੀ ਉਮੀਦਵਾਰ 12 ਦਸੰਬਰ ਤੱਕ ਕਾਗਜ਼ ਦਾਖਲ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ 13 ਦਸੰਬਰ ਨੂੰ ਹੋਵੇਗੀ ਅਤੇ 14 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ । ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਨਗਰ ਕੌਂਸਲ ਸੰਗਰੂਰ ਦੇ ਵਾਰਡ ਨੰਬਰ 1 ਤੋਂ 15 ਵਿੱਚ ਕੁੱਲ 9 ਉਮੀਦਵਾਰ, ਵਾਰਡ ਨੰਬਰ 16 ਤੋਂ 29 ਵਿੱਚ 5 ਉਮੀਦਵਾਰ, ਨਗਰ ਪੰਚਾਇਤ ਦਿੜ੍ਹਬਾ ਵਿੱਚ ਕੁੱਲ 1, ਨਗਰ ਪੰਚਾਇਤ ਮੂਨਕ ਵਿੱਚ 8, ਨਗਰ ਪੰਚਾਇਤ ਖਨੌਰੀ ਵਿੱਚ 25 ਅਤੇ ਨਗਰ ਕੌਂਸਲ ਧੂਰੀ ਦੀ ਉਪ ਚੋਣ ਲਈ ਕੁੱਲ 2 ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਚੁੱਕੇ ਹਨ ।