Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਬੋਰਵੈੱਲ `ਚ ਡਿੱਗਣ ਕਾਰਨ 5 ਸਾਲਾ ਮਾਸੂਮ ਦੀ ਮੌਤ

ਬੋਰਵੈੱਲ `ਚ ਡਿੱਗਣ ਕਾਰਨ 5 ਸਾਲਾ ਮਾਸੂਮ ਦੀ ਮੌਤ

ਬੋਰਵੈੱਲ `ਚ ਡਿੱਗਣ ਕਾਰਨ 5 ਸਾਲਾ ਮਾਸੂਮ ਦੀ ਮੌਤ
ਮੱਧ ਪ੍ਰਦੇਸ਼ : ਭਾਰਤ ਦੇ ਸੂਬੇ ਮੱਧ ਪ੍ਰਦੇਸ਼ ਦੇ ਦੌਸਾ ਜਿਲ੍ਹੇ ਵਿੱਚ 3 ਦਿਨਾਂ ਤੋਂ ਬੋਰਵੈੱਲ ਵਿੱਚ ਫਸੇ 5 ਸਾਲਾ ਮਾਸੂਮ ਆਰੀਅਨ ਦੀ ਮੌਤ ਹੋ ਗਈ ਹੈ । ਆਰੀਅਨ ਨੂੰ ਬੁੱਧਵਾਰ ਰਾਤ 11:45 `ਤੇ ਕਰੀਬ 57 ਘੰਟੇ ਬਾਅਦ ਬੋਰਵੈੱਲ `ਚੋਂ ਬਾਹਰ ਕੱਢਿਆ ਗਿਆ । ਉਸ ਨੂੰ ਐਡਵਾਂਸ ਲਾਈਫ ਸਪੋਰਟ ਸਿਸਟਮ ਨਾਲ ਲੈਸ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । 9 ਦਸੰਬਰ ਨੂੰ ਬੋਰਵੈੱਲ `ਚ ਡਿੱਗਿਆ ਪੰਜ ਸਾਲਾ ਮਾਸੂਮ ਆਰੀਅਨ ਜਿ਼ੰਦਾ ਵਾਪਸ ਨਹੀਂ ਆ ਸਕਿਆ, ਤਿੰਨ ਦਿਨਾਂ ਦੇ ਬਚਾਅ ਕਾਰਜ ਤੋਂ ਬਾਅਦ ਵੀ ਉਸ ਨੂੰ ਬਚਾਇਆ ਨਹੀਂ ਜਾ ਸਕਿਆ । ਦੱਸਣਯੋਗ ਹੈ ਕਿ ਐਸ. ਡੀ. ਆਰ. ਐਫ. ਅਤੇ ਐਨ. ਡੀ. ਆਰ. ਐਫ. ਦੀਆਂ ਟੀਮਾਂ ਨੇ ਆਰੀਅਨ ਨੂੰ ਬਚਾਉਣ ਦੀ ਪੂਰੀ ਕੋਸਿ਼ਸ਼ ਕੀਤੀ । ਬੋਰਵੈੱਲ ਤੋਂ ਕੁਝ ਦੂਰੀ `ਤੇ ਪਾਈਲਿੰਗ ਮਸ਼ੀਨ ਦੀ ਵਰਤੋਂ ਕਰਕੇ ਨਵਾਂ ਟੋਆ ਪੁੱਟਿਆ ਗਿਆ ਸੀ । ਐਨ. ਡੀ. ਆਰ. ਐਫ. ਦੇ ਜਵਾਨਾਂ ਨੂੰ ਪੀਪੀ ਕਿੱਟਾਂ ਪਾ ਕੇ 150 ਫੁੱਟ ਹੇਠਾਂ ਉਤਾਰਿਆ । ਜਵਾਨਾਂ ਨੇ ਆਰੀਅਨ ਤੱਕ ਪਹੁੰਚਣ ਲਈ ਟੋਏ ਤੋਂ ਬੋਰਵੈੱਲ ਤੱਕ ਇੱਕ ਸੁਰੰਗ ਬਣਾਈ। ਪਾਈਲਿੰਗ ਮਸ਼ੀਨ ਨਾਲ ਖੁਦਾਈ ਕਰਨ ਤੋਂ ਬਾਅਦ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਪੂਰੀ ਸਾਵਧਾਨੀ ਦੇ ਨਾਲ ਜਵਾਨਾਂ ਨੂੰ ਹੇਠਾਂ ਉਤਾਰਿਆ ਗਿਆ ਸੀ ।

Advertisement
Advertisement
Advertisement
Advertisement
Scroll to Top