Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 9:51 am

+91 90915 01313 , +91 90916 01313

punjabbanni@gmail.com
punjabbani@yahoo.com

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ
ਪਟਿਆਲਾ, 8 ਦਸੰਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ । ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ । ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ‘ਤੇ ਰਹਿ ਰਹੇ ਹਨ । ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ । ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ । ਇਹ ਹੁਕਮ 5 ਫਰਵਰੀ 2025 ਤੱਕ ਲਾਗੂ ਰਹਿਣਗੇ ।

Advertisement
Advertisement
Advertisement
Advertisement
Scroll to Top