Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:40 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
ਚੰਡੀਗੜ੍ਹ, 8 ਦਸੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ ‘ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ । ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ, ਵੀ. ਐਸ. ਐਮ., ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ, 2025 ਨੂੰ ਹੋਵੇਗੀ । ਉਨ੍ਹਾਂ ਦੱਸਿਆ ਕਿ ਐਨ. ਡੀ. ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://www.afpipunjab.org ਉਤੇ ਉਪਲਬਧ ਹਨ । ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ । ਉਹਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ. ਐਫ. ਪੀ. ਆਈ. ਦੇ ਨਤੀਜੇ ਪੂਰੇ ਦੇਸ਼ ਵਿੱਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ । ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ. ਆਰ. ਐਸ. ਏ. ਐਫ. ਪੀ. ਆਈ. ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ ।

Advertisement
Advertisement
Advertisement
Advertisement
Scroll to Top