ਨਗਰ ਪੰਚਾਇਤ ਦੇਵੀਗੜ੍ਹ ਦੀਆਂ ਨਾਮਜ਼ਦਗੀਆਂ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਹੋਣਗੀਆਂ : ਚੋਣਕਾਰ ਰਜਿਸਟਰੇਸ਼ਨ ਅਫ਼ਸਰ

ਦੁਆਰਾ: Punjab Bani ਪ੍ਰਕਾਸ਼ਿਤ :Sunday, 08 December, 2024, 05:41 PM

ਨਗਰ ਪੰਚਾਇਤ ਦੇਵੀਗੜ੍ਹ ਦੀਆਂ ਨਾਮਜ਼ਦਗੀਆਂ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਹੋਣਗੀਆਂ : ਚੋਣਕਾਰ ਰਜਿਸਟਰੇਸ਼ਨ ਅਫ਼ਸਰ
ਦੇਵੀਗੜ੍ਹ, 8 ਦਸੰਬਰ : ਚੋਣਕਾਰ ਰਜਿਸਟਰੇਸ਼ਨ ਅਫ਼ਸਰ -ਕਮ- ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਕਿਰਪਾਲਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਪੰਚਾਇਤ ਦੇਵੀਗੜ੍ਹ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਰਹੀ ਹੈ । ਨਾਮਜ਼ਦਗੀ ਪੱਤਰ ਮਾਰਕਿਟ ਕਮੇਟੀ ਦੁੱਧਨਸਾਧਾਂ ਵਿਖੇ ਦਾਖਲ ਕਰਵਾਏ ਜਾ ਸਕਣਗੇ । ਉਨ੍ਹਾਂ ਦੱਸਿਆ ਕਿ 9 ਦਸੰਬਰ ਤੋਂ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ ਅਤੇ 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਹੋਵੇਗੀ, 14 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਆਖਰੀ ਦਿਨ ਹੋਵੇਗਾ । 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ।