Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ
ਚੰਡੀਗੜ੍ਹ, 8 ਦਸੰਬਰ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਤਾਇਨਾਤੀ ਨਾਲ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਇਸ ਤਰ੍ਹਾਂ ਬਣਾਈ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਾ ਹੋਵੇ । ਅਜਿਹਾ ਕਰ ਕੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬੀ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਦਮਨਕਾਰੀ ਸਰਕਾਰ ਵੱਲੋਂ ਇੱਕ ਵਾਰ ਫਿਰ ਪੰਜਾਬੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਈ ਕਿਸਾਨ ਜ਼ਖਮੀ ਹੋਏ ਹਨ । ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪਸ਼ਟ ਤੌਰ ‘ਤੇ ਦੁਸ਼ਟਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ । ਜੇ ਕਿਸਾਨ ਆਪਣੇ ਹੀ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ, ਤਾਂ ਸਾਡੇ ਵਰਗੇ ਜਮਹੂਰੀ ਢਾਂਚੇ ਵਿੱਚ ਉਨ੍ਹਾਂ ਦੇ ਕੀ ਅਧਿਕਾਰ ਹਨ? “ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲੋਕਾਂ ਲਈ ਆਪਣਾ ਗ਼ੁੱਸਾ ਕੱਢਣ ਅਤੇ ਆਪਣੀ ਆਵਾਜ਼ ਸੁਣਾਉਣ ਲਈ ਸੁਰੱਖਿਆ ਜ਼ਰੀਆ ਹੈ । ਬਾਜਵਾ ਨੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣਾ ਅਕਸਰ ਵਿਨਾਸ਼ਕਾਰੀ ਸਾਬਿਤ ਹੁੰਦਾ ਹੈ । ਜ਼ਿਕਰਯੋਗ ਹੈ ਕਿ ਅੱਜ ਫਿਰ ਮਰਜੀਵੜਾ ਜਥੇ ਨਾਂ ਦੇ 101 ਕਿਸਾਨਾਂ ਦੇ ਸਮੂਹ ਨੇ ਐਤਵਾਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਸੀ । ਇਸ ਸਾਲ ਫ਼ਰਵਰੀ ਵਿੱਚ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਦੀ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਉਹ ਸ਼ੰਭੂ ਸਰਹੱਦ ‘ਤੇ ਡੇਰਾ ਲਾ ਕੇ ਬੈਠੇ ਸਨ । ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ । ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰੇ । ਭਾਜਪਾ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਚਰਚਾ ਲਈ ਸੱਦਾ ਭੇਜਣ ਦੀ ਬਜਾਏ ਭਾਜਪਾ ਸਰਕਾਰ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ ।

Advertisement
Advertisement
Advertisement
Advertisement
Scroll to Top